ਪਨਾਗ ਸਲਾਣਾ ਐੱਸਓਆਈ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਗੁਰਕੀਰਤ ਸਿੰਘ ਪਨਾਗ ਸਲਾਣਾ ਐੱਸਓਆਈ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Publish Date: Sun, 04 Jan 2026 05:50 PM (IST)
Updated Date: Sun, 04 Jan 2026 05:53 PM (IST)
ਫ਼ੋਟੋ ਫ਼ਾਈਲ : 9 ਗੁਰਪ੍ਰੀਤ ਸਿੰਘ ਰਾਜੂ ਖੰਨਾ, ਗੁਰਕੀਰਤ ਸਿੰਘ ਪਨਾਗ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐੱਸਓਆਈ ਵਿਚ ਲੰਮੇ ਸਮੇਂ ਤੋਂ ਸਰਗਰਮ ਵਿਦਿਆਰਥੀ ਆਗੂ ਗੁਰਕੀਰਤ ਸਿੰਘ ਪਨਾਗ ਸਲਾਣਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐੱਸਓਆਈ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਵੱਲੋਂ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫਾਰਸ਼ ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਚ ਪੰਜਾਬ ਦੇ ਹਰ ਮਿਹਨਤੀ ਨੌਜਵਾਨ ਤੇ ਵਿਦਿਆਰਥੀ ਨੂੰ ਪਾਰਟੀ ਵਿਚ ਸੇਵਾ ਦਾ ਪੂਰਾ ਮੌਕਾ ਮਿਲੇਗਾ। ਨਿਯੁਕਤੀ ਤੇ ਵਿਦਿਆਰਥੀ ਵਰਗ ਵਿਚ ਖੁਸ਼ੀ ਦੀ ਲਹਿਰ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਹਲਕਾ ਅਮਲੋਹ ਦੀ ਲੀਡਰਸ਼ਿਪ ਨੇ ਸਲਾਣਾ ਨੂੰ ਵਧਾਈ ਦਿੱਤੀ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਗੁਰਕੀਰਤ ਸਿੰਘ ਪਨਾਗ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇ।