ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Mon, 11 May 2026 05:13 PM (IST)
Updated Date: Mon, 11 May 2026 05:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 650 ਵਿੱਚੋਂ 633 ਅੰਕ (97.38 ਫ਼ੀਸਦੀ) ਹਾਸਲ ਕਰਕੇ ਪੰਜਾਬ ਭਰ ਵਿੱਚੋਂ 12ਵਾਂ ਅਤੇ ਜ਼ਿਲ੍ਹੇ ’ਚੋਂ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਪ੍ਰਭਨੂਰ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 650 ’ਚੋਂ 627 ਅੰਕ (96.46 ਫ਼ੀਸਦੀ) ਪ੍ਰਾਪਤ ਕਰਕੇ ਸੂਬੇ ਵਿੱਚੋਂ 18ਵਾਂ ਅਤੇ ਜ਼ਿਲ੍ਹੇ ’ਚੋਂ ਸੱਤਵਾਂ ਸਥਾਨ ਹਾਸਲ ਕੀਤਾ ਹੈ। ਸਕੂਲ ਦੇ ਕੁੱਲ 81 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ ਹੈ। ਵਿਦਿਆਰਥੀਆਂ ਦੀ ਇਸ ਮਾਣਮੱਤੀ ਉਪਲਬਧੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਜਸਵੰਤ ਕੌਰ ਅਤੇ ਪ੍ਰਬੰਧਕ ਕਮੇਟੀ ਨੇ ਸਮੂਹ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਸਿਰ ਬੰਨ੍ਹਿਆ।