ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Thu, 27 Nov 2025 04:16 PM (IST)
Updated Date: Thu, 27 Nov 2025 04:20 PM (IST)

ਫੋਟੋ 27ਪੀਟੀਐਲ: 2 ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਡੀਏਵੀ ਬਾਦਸ਼ਾਹਪੁਰ ਵਿਖੇ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਇਆ ਸ਼ਰਧਾ ਨਾਲ ਗਿਆ। ਪੰਜਾਬ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਲੋਕਾਂ ਨਾਲ ਬੱਚਿਆਂ ਨੂੰ ਜੋੜਨ ਲਈ ਲੜੀਵਾਰ ਪ੍ਰੋਗਰਾਮ ਕਰਨ ਦੇ ਦਿੱਤੇ ਸੱਦੇ ਤਹਿਤ ਸਕੂਲ ਵਿਚ ਬੱਚਿਆਂ ਵੱਲੋਂ ਭਾਸ਼ਣ, ਕਵੀਸ਼ਰੀ ਅਤੇ ਸ਼ਬਦ ਉਚਾਰਨ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਪੂਨਮ ਸਿੰਘ ਨੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਤੇ ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਅਦੂਤੀ ਸ਼ਹਾਦਤ ਸਦਕਾ ਹੀ ਭਾਰਤ ਅੱਜ ਧਰਮ ਨਿਰਪੱਖ ਦੇਸ਼ ਹੈ। ਨਹੀਂ ਤਾਂ ਇਸ ਦੇਸ਼ ਨੇ ਵੀ ਧਾਰਮਿਕ ਕੱਟੜਤਾ ਦਾ ਸ਼ਿਕਾਰ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਮਕਸਦ ਹੈ ਸਕੂਲ ਦੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਤੇ ਅਨਿਆਂ ਵਿਰੁੱਧ ਲੜਨਾ, ਦਿਆਲਤਾ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਵੀ ਸ਼ਰਧਾਂਜ਼ਲੀ ਅਰਪਣ ਕੀਤੀ। ਉਨ੍ਹਾਂ ਕਿਹਾ ਹੈ ਕਿ ਵਿਗਿਆਨਿਕ ਯੁੱਗ ’ਚ ਬੱਚਿਆਂ ਨੂੰ ਸਿਰਫ ਕਿਤਾਬੀ ਗਿਆਨ ਹੀ ਨਹੀਂ ਬਲਕਿ ਨੈਤਿਕਤਾ ਤੇ ਗੌਰਵਮਈ ਇਤਿਹਾਸ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ।