ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ‘ਸਥਾਪਨਾ ਦਿਵਸ’ ਮਨਾਇਆ
ਗੁਰੂ ਤੇਗ ਬਹਾਦਰ ਪਬਲਿਕ ਸਕੂਲ ’ਚ ‘ਸਥਾਪਨਾ ਦਿਵਸ’ ਮਨਾਇਆ
Publish Date: Mon, 27 Apr 2026 06:56 PM (IST)
Updated Date: Mon, 27 Apr 2026 06:58 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ ਬਲਬੇੜ੍ਹਾ : ਸੰਸਥਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਕਰਹਾਲੀ ਸਾਹਿਬ ਵਿਖੇ ਸਕੂਲ ਦਾ ‘ਸਥਾਪਨਾ ਦਿਵਸ’ ਸ਼ਰਧਾ ਪੁਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾ ਰੰਗ ਪ੍ਰੋਗਰਾਮ ਤੇ ਵਿੱਦਿਅਕ ਗਤੀ ਵਿਧੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਭਾਸ਼ਣ ਅਤੇ ਸ਼ਾਨਦਾਰ ਡਾਂਸ ਦੀ ਪੇਸ਼ਕਾਰੀ ਕੀਤੀ ਗਈ। ਨੌਵੀ ਜਮਾਤ ਦੀ ਵਿਦਿਆਰਥਣ ਮਨਿੰਦਰ ਕੌਰ ਨੇ ਭਾਸ਼ਣ ਪੇਸ਼ ਕੀਤਾ। ਪਹਿਲੀ ਜਮਾਤ ਦੀ ਵਿਦਿਆਰਥਣ ਰੂਹਮੀਤ ਕੌਰ ਅਤੇ ਛੇਵੀ ਜਮਾਤ ਦੀ ਵਿਦਿਆਰਥਣਾਂ ਗਗਨਪ੍ਰੀਤ ਕੌਰ ਤੇ ਪਵਨਪ੍ਰੀਤ ਕੌਰ ਨੇ ਕਵਿਤਾ ਪੇਸ਼ ਕੀਤੀ। ਸਕੂਲ ਦੇ ਅਧਿਆਪਕ ਸਹਿਬਾਨਾ ਨੇ ਸਕੂਲ ਦੀਆਂ ਪ੍ਰਾਪੀਆਂ ਅਤੇ ਸਿੱਖਿਆ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਸਕੂਲ ਦੀ ਸਥਾਪਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਬਲਕਿ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਦੇ ਸਥਾਪਨਾ ਦਿਵਸ ਮੌਕੇ ਵਧਾਈ ਦਿੱਤੀ।