ਪਿੰਡ ਚਿਡ਼ਵੀ ਵਿਖੇ ਬਣੀ ਸਕੂਲ ਦੀ ਸ਼ਾਨਦਾਰ ਬਿਲਡਿੰਗ ਲੋਕ ਅਰਪਣ
ਪਿੰਡ ਚਿਡ਼ਵੀ ਵਿਖੇ 22 ਲੱਖ ਦੀ ਲਾਗਤ ਨਾਲ ਬਣੀ ਸਕੂਲ ਦੀ ਸ਼ਾਨਦਾਰ ਬਿਲਡਿੰਗ ਲੋਕ ਅਰਪਣ
Publish Date: Wed, 13 May 2026 04:54 PM (IST)
Updated Date: Wed, 13 May 2026 04:57 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਚਲਾਈ ਗਈ ਵਿਕਾਸ ਦੀ ਮੁਹਿੰਮ ਤਹਿਤ ਹਲਕਾ ਸਨੌਰ ਵਿਚ ਵਿਕਾਸ ਕਾਰਜ ਪੂਰੀ ਰਫ਼ਤਾਰ ਨਾਲ ਜਾਰੀ ਹਨ। ਇਸੇ ਲਡ਼ੀ ਅਧੀਨ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੱਖਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ। ਰਣਜੋਧ ਸਿੰਘ ਹਡਾਣਾ ਨੇ ਪਿੰਡ ਚਿਡ਼ਵੀ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ। ਹੁਣ ਸਰਕਾਰੀ ਸਕੂਲ ਕਿਸੇ ਵੀ ਨਿੱਜੀ ਸਕੂਲ ਨਾਲੋਂ ਘੱਟ ਨਹੀਂ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਪਿੰਡ ਤਾਜਲਪੁਰ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿਚ ਲਗਾਈਆਂ ਗਈਆਂ ਇੰਟਰਲੋਕ ਟਾਈਲਾਂ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਇਸ ਮੌਕੇ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਹਡਾਣਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜੋ ਹਲਕਾ ਪਛਡ਼ਿਆ ਰਿਹਾ ਸੀ, ਅੱਜ ਉੱਥੇ ਵਿਕਾਸ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਅਹੁਦੇਦਾਰ ਅਤੇ ਭਾਰੀ ਗਿਣਤੀ ਵਿਚ ਪਾਰਟੀ ਵਲੰਟੀਅਰ ਹਾਜ਼ਰ ਸਨ, ਜਿਨ੍ਹਾਂ ਨੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਮਾਨ ਅਤੇ ਹਡਾਣਾ ਦਾ ਧੰਨਵਾਦ ਕੀਤਾ।