ਪੀਐੱਚਸੀ ਸੰਘੋਲ ਵਿਖੇ ਹੈਪੀ ਆਸ਼ਾ ਦਿਵਸ ਮਨਾਇਆ
ਪੀਐਚਸੀ ਸੰਘੋਲ ਵਿਖੇ ਹੈਪੀ ਆਸ਼ਾ ਦਿਵਸ ਮਨਾਇਆ, ਮਿਹਨਤੀ ਵਰਕਰਾਂ ਦਾ ਸਨਮਾਨ
Publish Date: Tue, 28 Apr 2026 04:35 PM (IST)
Updated Date: Tue, 28 Apr 2026 04:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਚਸੀ ਸੰਘੋਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਵਿੱਚ ਹੈਪੀ ਆਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਕੰਵਲਦੀਪ ਸਿੰਘ ਨੇ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਉਹ ਮਾਵਾਂ-ਬੱਚਿਆਂ ਦੀ ਸਿਹਤ ਸੰਭਾਲ, ਟੀਕਾਕਰਨ ਅਤੇ ਸਰਕਾਰੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦਾ ਸਮੇਂ ਸਿਰ ਚੈੱਕਅੱਪ ਅਤੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਜਣੇਪਾ ਕਰਵਾਉਣ ਵਿੱਚ ਇਨ੍ਹਾਂ ਵਰਕਰਾਂ ਦਾ ਵੱਡਾ ਯੋਗਦਾਨ ਹੈ। ਸਮਾਗਮ ਦੌਰਾਨ ਬਿਹਤਰੀਨ ਸੇਵਾਵਾਂ ਬਦਲੇ ਆਸ਼ਾ ਫੈਸੀਲਿਟੇਟਰ ਹਰਜਿੰਦਰ ਕੌਰ, ਸੁਖਜੀਤ ਕੌਰ, ਅਮਰਜੀਤ ਕੌਰ, ਸੁਰਿੰਦਰ ਕੌਰ ਅਤੇ ਆਸ਼ਾ ਵਰਕਰ ਰੁਪਿੰਦਰ ਕੌਰ, ਜਸਪ੍ਰੀਤ ਕੌਰ ਤੇ ਸੁਖਵਿੰਦਰ ਕੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਨਵਜੋਤ ਸਿੰਘ, ਡਾ. ਨੀਲਮ ਚਾਵਲਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਸ਼ੀਤਿਜ ਸੀਮਾ, ਆਸ਼ਾ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਅਤੇ ਹੋਰ ਸਟਾਫ਼ ਮੌਜੂਦ ਸਨ।