ਸਫਰ ਦੌਰਾਨ ਕੁੜੀ ਨਾਲ ਬਦਸਲੂਕੀ: ਅਣਪਛਾਤੇ ਨੌਜਵਾਨ ਨੇ ਬੱਸ 'ਚ ਕੀਤੀਆਂ ਅਸ਼ਲੀਲ ਹਰਕਤਾਂ, ਪੁਲਿਸ ਵੱਲੋਂ ਭਾਲ ਜਾਰੀ
ਸ਼ਿਕਾਇਤਕਰਤਾ ਅਨੁਸਾਰ, ਇਹ ਘਟਨਾ 23 ਅਪ੍ਰੈਲ ਦੀ ਸਵੇਰ ਕਰੀਬ ਸਾਢੇ ਦਸ ਵਜੇ ਵਾਪਰੀ। ਜਦੋਂ ਉਹ ਪਟਿਆਲਾ ਬੱਸ ਸਟੈਂਡ ਤੋਂ ਚੰਡੀਗੜ੍ਹ ਜਾਣ ਲਈ ਬੱਸ ਵਿੱਚ ਸਵਾਰ ਹੋਈ ਸੀ। ਬੱਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੋਲ ਪਹੁੰਚੀ, ਤਾਂ ਉੱਥੋਂ ਇੱਕ ਅਣਪਛਾਤਾ ਨੌਜਵਾਨ ਬੱਸ ਵਿੱਚ ਚੜ੍ਹਿਆ ਅਤੇ ਲੜਕੀ ਦੀ ਪਿਛਲੀ ਸੀਟ 'ਤੇ ਬੈਠ ਗਿਆ।
Publish Date: Thu, 14 May 2026 12:46 PM (IST)
Updated Date: Thu, 14 May 2026 12:57 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਪਟਿਆਲਾ ਤੋਂ ਚੰਡੀਗੜ੍ਹ ਜਾ ਰਹੀ ਇੱਕ ਬੱਸ ਵਿੱਚ ਸਫ਼ਰ ਕਰ ਰਹੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਉਸ ਨੂੰ ਡਰਾਉਣ-ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇੱਕ ਅਣਪਛਾਤੇ ਨੌਜਵਾਨ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤਕਰਤਾ ਅਨੁਸਾਰ, ਇਹ ਘਟਨਾ 23 ਅਪ੍ਰੈਲ ਦੀ ਸਵੇਰ ਕਰੀਬ ਸਾਢੇ ਦਸ ਵਜੇ ਵਾਪਰੀ। ਜਦੋਂ ਉਹ ਪਟਿਆਲਾ ਬੱਸ ਸਟੈਂਡ ਤੋਂ ਚੰਡੀਗੜ੍ਹ ਜਾਣ ਲਈ ਬੱਸ ਵਿੱਚ ਸਵਾਰ ਹੋਈ ਸੀ। ਬੱਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੋਲ ਪਹੁੰਚੀ, ਤਾਂ ਉੱਥੋਂ ਇੱਕ ਅਣਪਛਾਤਾ ਨੌਜਵਾਨ ਬੱਸ ਵਿੱਚ ਚੜ੍ਹਿਆ ਅਤੇ ਲੜਕੀ ਦੀ ਪਿਛਲੀ ਸੀਟ 'ਤੇ ਬੈਠ ਗਿਆ।
ਲੜਕੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਇਹ ਸਿਲਸਿਲਾ ਕੁਝ ਦੇਰ ਜਾਰੀ ਰਿਹਾ, ਜਿਸ ਤੋਂ ਬਾਅਦ ਮੁਲਜ਼ਮ ਬਹਾਦਰਗੜ੍ਹ ਬੱਸ ਸਟਾਪ 'ਤੇ ਉਤਰ ਕੇ ਫ਼ਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਹਿਲਾਂ 24 ਅਪ੍ਰੇਲ ਨੂੰ ਥਾਣਾ ਚੰਡੀਗੜ੍ਹ ਨੌਰਥ ਵਿਖੇ ਜ਼ੀਰੋ ਐਫ.ਆਈ.ਆਰ ਦਰਜ ਕੀਤੀ ਗਈ ਸੀ। ਹੁਣ ਥਾਣਾ ਸਦਰ ਪਟਿਆਲਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਅਤੇ ਹੋਰ ਸਬੂਤਾਂ ਰਾਹੀਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।