ਵਿਕਾਸ ਕੰਮਾਂ ’ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਬਰਸਟ
ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੰਡੀ ਬੋਰਡ ਚੇਅਰਮੈਨ
Publish Date: Sun, 03 May 2026 04:35 PM (IST)
Updated Date: Sun, 03 May 2026 04:35 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਹਲਕਾ ਸਮਾਣਾ ਅਧੀਨ ਆਉਂਦੇ ਵਾਰਡ ਨੰਬਰ 5 ਦੇ ਪਿੰਡ ਗੁਰੂ ਨਾਨਕ ਨਗਰ ਵਿਖੇ ਵਲੰਟੀਅਰ ਮਿਲਣੀ ਕਰਵਾਈ ਗਈ। ਇਹ ਮਿਲਣੀ ਸਰਪੰਚ ਜਤਿੰਦਰ ਸਿੰਘ ਸੋਨੂੰ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਹਲਕਾ ਸਮਾਣਾ ਦੇ ਵੱਡੀ ਗਿਣਤੀ ਵਿਚ ਪਾਰਟੀ ਵਲੰਟੀਅਰਾਂ ਤੇ ਇਲਾਕਾ ਵਾਸੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਵਲੰਟੀਅਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਸਦਕਾ ਹੀ ਪੰਜਾਬ ਵਿਚ ਇਤਿਹਾਸਕ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ-ਹਿੱਤ ’ਚ ਲਗਾਤਾਰ ਕੰਮਾਂ ਕੀਤੇ ਜਾ ਰਹੇ ਹਨ। ਪੰਜਾਬ ਵਿਚ ਸਰਕਾਰ ਬਣਦੇ ਹੀ ਸੂਬਾ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ। ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੀ ਮਿਸਾਲੀ ਸੁਧਾਰ ਕੀਤੇ ਹਨ। ਲੋਕਾਂ ਨੂੰ ਜਿੱਥੇ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਕੈਸ਼ਲੈਸ ਇਲਾਜ ਦੀ ਸਹੂਲਤ ਵੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ 65 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਪਿੰਡਾਂ ਦੀਆਂ ਲਿੰਕ ਸੜਕਾਂ, ਮੰਡੀਆਂ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ’ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਪਰਮਜੀਤ ਸਿੰਘ ਸਰਪੰਚ ਭੇੜਪੁਰੀ, ਗੁਰਦੀਪ ਸਿੰਘ, ਜਗਸੀਰ ਸਿੰਘ ਸਰਪੰਚ, ਰਾਮ ਸਿੰਘ ਸਰਪੰਚ ਫਤਿਹਪੁਰ, ਗਿਨੀ ਖੰਗੂੜਾ, ਜੈਂਕੀ ਮਹਿਰਾ, ਬਿੰਦਰ ਨਾਗਰ ਅੰਗਰੇਜ਼ ਭੁਲੱਰ, ਸ਼ੰਕਰ ਜਿੰਦਲ, ਲਾਲੀ ਧਾਲੀਵਾਲ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਲੰਟੀਅਰ ਤੇ ਇਲਾਕਾ ਨਿਵਾਸੀ ਮੌਜੂਦ ਰਹੇ।