ਲੋਕ ਮਿਲਣੀ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ : ਬਰਸਟ
ਲੋਕ ਮਿਲਣੀ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ: ਬਰਸਟ
Publish Date: Sat, 17 Jan 2026 05:12 PM (IST)
Updated Date: Sat, 17 Jan 2026 05:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਉਨ੍ਹਾਂ ਦਾ ਹੱਲ ਕੀਤਾ ਗਿਆ। ਬਰਸਟ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਤੇ ਲੋਕਾਂ ਦਰਮਿਆਨ ਸਿੱਧਾ ਰਾਬਤਾ ਕਾਇਮ ਹੁੰਦਾ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਲੋਕਾ ਨੂੰ ਪੇਸ਼ ਆਉਣ ਵਾਲੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਬਰਸਟ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਚਹੁੰਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ। ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸੋਮਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਭਿੰਦਰ ਸਿੰਘ ਸਰਪੰਚ ਨਵੀਂ ਰੌਣੀ, ਪਰਗਟ ਸਿੰਘ ਸਰਪੰਚ ਢਕੱੜਬਾ, ਸਤਗੁਰ ਸਿੰਘ ਸਰਪੰਚ ਤਰੋੜਾ ਕਲਾਂ, ਸੁਰਜੀਤ ਸਿੰਘ ਪੰਚਾਇਤ ਮੈਂਬਰ, ਨਾਇਬ ਸਿੰਘ ਸਾਬਕਾ ਸਰਪੰਚ ਕਾਦਰਾਬਾਦ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਮਨਦੀਪ ਸਿੰਘ ਗਿੰਨੀ, ਕਰਮਜੀਤ ਸਿੰਘ ਹੈਪੀ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਾਹਿਬ ਸਿੰਘ, ਜਸਵਿੰਦਰ ਸਿੰਘ, ਕਿਰਨਜੀਤ ਸਿੰਘ, ਨਰਦੀਪ ਸਿੰਘ, ਪਰਗਟ ਸਿੰਘ, ਰੁਪਿੰਦਰ ਸਿੰਘ, ਗੁਰਮੁੱਖ ਸਿੰਘ, ਬਲਕਾਰ ਸਿੰਘ, ਮਨਦੀਪ ਸਿੰਘ ਨੰਬਰਦਾਰ ਸਮੇਤ ਹੋਰ ਲੋਕ ਵੀ ਮੌਜੂਦ ਸਨ।