ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ: ਬਰਸਟ
ਹੁਣ ਪੈਸਿਆਂ ਦੀ ਕਮੀ ਕਰਕੇ ਨਹੀਂ ਰੁਕੇਗਾ ਕਿਸੇ ਦਾ ਇਲਾਜ: ਬਰਸਟ
Publish Date: Sun, 08 Feb 2026 04:58 PM (IST)
Updated Date: Sun, 08 Feb 2026 05:02 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਸਮੇਤ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ, ਜਿਹਨਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨਾਲ ਸਿੱਧੀ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਸ. ਬਰਸਟ ਨੇ ਹਰ ਇਕ ਵਿਅਕਤੀ ਦੀ ਗੱਲ ਬੜੇ ਧਿਆਨ ਨਾਲ ਸੁਣੀ ਅਤੇ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕੰਮ ਕਰਕੇ ਦਿਖਾਏ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਪੂਰੀ ਇਮਾਨਦਾਰੀ ਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਹੁਣ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਰਕੇ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਇਸ ਯੋਜਨਾ ਤਹਿਤ ਸਿਹਤ ਕਾਰਡ ਬਣਾਏ ਜਾ ਰਹੇ ਹਨ, ਜੋ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ। ਇਹ ਇਤਿਹਾਸਕ ਕਦਮ ਪੰਜਾਬ ਸਰਕਾਰ ਦੀ ਲੋਕ ਕਲਿਆਣ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ।