ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ : ਬਰਸਟ
ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼੍ਹ : ਬਰਸਟ
Publish Date: Fri, 01 May 2026 04:31 PM (IST)
Updated Date: Fri, 01 May 2026 04:32 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਮਜ਼ਦੂਰ ਦਿਵਸ ਦੇ ਮੌਕੇ ਤੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬਰਸਟ ਨੇ ਦੇਸ਼ ਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰ ਵਰਗ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਵੱਖ-ਵੱਖ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ। ਬਰਸਟ ਨੇ ਕਿਹਾ ਕਿ ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮਜਦੂਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਮੰਡੀਆਂ ’ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਬਰਸਟ ਵੱਲੋਂ ਵੱਖ- ਵੱਖ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ’ਚ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਕੁਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਜਸਬੀਰ ਸਿੰਘ ਤਰੈਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਦਰਬਾਰਾ ਸਿੰਘ ਤੁੱਲੇਵਾਲ ਬਲਾਕ ਸਮੰਤੀ ਮੈਂਬਰ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਬਲਕਾਰ ਡਕਾਲਾ, ਗਿਨੀ ਖੰਗੂੜਾ, ਹਰਸ਼ਵੀਰ ਵਿਰਕ, ਸੋਮ ਚੰਦ ਸੋਮੀ ਸਰਪੰਚ ਤਰਖਾਣ ਮਾਜਰਾ, ਅੰਗ੍ਰੇਜ ਭੁੱਲਰ, ਰਵਿੰਦਰ ਬੱਲੀ, ਬਿੰਦਰ ਨਾਗਰ, ਜੈਂਕੀ ਮਹਿਰਾ, ਸੰਕਰ ਜਿੰਦਲ, ਹਜਾਰੀ ਲਾਲ ਜੋਹਰੀ, ਬਲਵਿੰਦਰ ਸਿੰਘ ਗਾਜੀਪੁਰ, ਡਾ. ਹਰਮੇਸ਼, ਗੁਰਪਿਆਰ ਨਵਾਂ ਗਾਓ, ਅਮਰਜੀਤ ਸਿੰਘ ਪ੍ਰਧਾਨ, ਮਦਨ ਲਾਲ, ਜੁਗਰਾਜ ਸਿੰਘ, ਦਰਸ਼ਨ ਸਿੰਘ, ਜੀਤ ਸਿੰਘ, ਪ੍ਰਿੰਸ ਕੁਮਾਰ, ਨਿਰਭੈ ਸਿੰਘ, ਗੁਰਮੇਲ ਸਿੰਘ, ਰੂਪ ਸਿੰਘ, ਸੋਨੂੰ ਪ੍ਰਧਾਨ, ਸੁਰੇਸ਼ ਪ੍ਰਧਾਨ, ਗੁਰਮੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।