'ਮੇਰਾ ਐਨਕਾਊਂਟਰ ਕਰਨਾ ਚਾਹੁੰਦੀ ਹੈ ਪੰਜਾਬ ਪੁਲਿਸ', AAP MLA ਪਠਾਣ ਮਾਜਰਾ ਦੀ ਨਵੀਂ ਵੀਡੀਓ ਆਈ ਸਾਹਮਣੇ; ਇੱਥੇ ਦੇਖੋ
ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਬੁੱਧਵਾਰ ਨੂੰ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਵਿਧਾਇਕ ਪਠਾਣ ਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਐਨਕਾਊਂਟਰ ਕਰਨ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮ ਪਿੱਛੇ ਲਾ ਦਿੱਤੇ ਗਏ ਹਨ।
Publish Date: Wed, 03 Sep 2025 03:35 PM (IST)
Updated Date: Wed, 03 Sep 2025 03:52 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ ਪਟਿਆਲਾ : ਪੰਜਾਬ ਪੁਲਿਸ (Punjab Police) ਜਿੱਥੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ (Harmeet Singh Pathanmajra) ਦੀ ਭਾਲ ਕਰ ਰਹੀ ਹੈ, ਉੱਥੇ ਹੀ ਵਿਧਾਇਕ ਨੇ ਇਕ ਵੀਡੀਓ ਜਾਰੀ ਕਰ ਕੇ ਉਸ ਦਾ ਐਨਕਾਊਂਟਰ ਹੋਣ ਦੀ ਸੰਭਾਵਨਾ ਜਤਾਈ ਹੈ।
ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਬੁੱਧਵਾਰ ਨੂੰ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਵਿਧਾਇਕ ਪਠਾਣ ਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਐਨਕਾਊਂਟਰ ਕਰਨ ਲਈ 500 ਤੋਂ ਵੱਧ ਪੁਲਿਸ ਮੁਲਾਜ਼ਮ ਪਿੱਛੇ ਲਾ ਦਿੱਤੇ ਗਏ ਹਨ। ਵਿਧਾਇਕ ਨੇ ਕਿਹਾ ਕਿ ਬੀਤੇ ਦਿਨ ਜਦੋਂ ਪਟਿਆਲਾ ਪੁਲਿਸ ਹਰਿਆਣਾ ਪੁੱਜਣ ਤੋਂ ਪਹਿਲਾਂ ਉਨ੍ਹਾਂ ਨੂੰ ਸੂਚਨਾ ਮਿਲ ਗਈ ਸੀ ਕਿ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਜਾਵੇਗਾ। ਇਸੇ ਕਰਕੇ ਪੁਲਿਸ ਜਵਾਨਾਂ ਨੂੰ ਘਰ ਵਿਚ ਖਾਣਾ ਖਵਾਉਣ ਸਮੇਂ ਉਹ ਮੌਕੇ ਤੋਂ ਖਿਸਕ ਗਏ ਸਨ।
ਹਰਮੀਤ ਪਠਾਣ ਮਾਜਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਾ ਤਾਂ ਕੋਈ ਗੋਲੀ ਚਲਾਈ ਗਈ ਹੈ ਤੇ ਨਾ ਹੀ ਕੋਈ ਵੱਟਾ ਚੱਲਿਆ ਹੈ। ਸੀਆਈਏ ਸਟਾਫ ਪਟਿਆਲਾ ਵੱਲੋਂ ਦੱਸੀ ਗਈ ਸਾਰੀ ਕਹਾਣੀ ਨੂੰ ਝੂਠਾ ਕਰਾਰ ਦਿੰਦਿਆਂ ਵਿਧਾਇਕ ਪਠਾਣ ਮਾਜਰਾ ਨੇ ਕਿਹਾ ਕਿ ਪੁਲਿਸ ਉਸਦਾ ਐਨਕਾਊਂਟਰ ਕਰਨ ਦੀਆਂ ਪੂਰੀਆਂ ਤਿਆਰੀਆਂ ਕਰ ਚੁੱਕੀ ਹੈ। ਵਿਧਾਇਕ ਨੇ ਫਿਰ ਤੋਂ ਦਿੱਲੀ ਵਾਲਿਆਂ ਖਿਲਾਫ਼ ਬੋਲਦਿਆਂ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਪੰਜਾਬ ਦੇ ਨਾਲ ਖੜਨਾ ਚਾਹੀਦਾ ਹੈ ਤੇ ਦਿੱਲੀ ਵਾਲਿਆਂ ਖਿਲਾਫ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।