ਮੁੜ ਵਸੇਬਾ ਕੇਂਦਰ ਵਿੱਚ ਸਿਹਤ ਜਾਗਰੂਕਤਾ ਕੈਂਪ ਲਗਾਇਆ
ਮੁੜ ਵਸੇਬਾ ਕੇਂਦਰ ਵਿੱਚ ਸਿਹਤ ਜਾਗਰੂਕਤਾ ਕੈਂਪ ਲਗਾਇਆ
Publish Date: Mon, 11 May 2026 07:40 PM (IST)
Updated Date: Mon, 11 May 2026 07:42 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮੁੜ ਵਸੇਬਾ ਕੇਂਦਰ ਬਾਹਮਣ ਮਾਜਰਾ (ਸਰਹਿੰਦ) ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕੇਂਦਰ ’ਚ ਦਾਖਲ ਵਿਅਕਤੀਆਂ ਨੂੰ ਨਸ਼ਾ ਤਿਆਗ ਕੇ ਆਮ ਜੀਵਨ ਜਿਉਣ ਅਤੇ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਕੇਡੀ ਸਿੰਘ ਨੇ ਕਿਹਾ ਕਿ ਨਸ਼ਾ ਕੋਈ ਬਿਮਾਰੀ ਨਹੀਂ ਸਗੋਂ ਇੱਕ ਮਾਨਸਿਕ ਰੋਗ ਹੈ, ਜਿਸ ਨੂੰ ਉੱਚੇ ਮਨੋਬਲ ਨਾਲ ਛੱਡਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਲੇ ਦੁਆਲੇ ਦੀ ਸਫ਼ਾਈ, ਨਿੱਜੀ ਸਫ਼ਾਈ, ਸੰਤੁਲਿਤ ਭੋਜਨ, ਸਰੀਰਕ ਕਸਰਤ, ਰੋਜ਼ਾਨਾ ਸੈਰ ਅਤੇ ਯੋਗਾ ਅਪਣਾ ਕੇ ਤੰਦਰੁਸਤ ਜੀਵਨ ਜਿਊਣਾ ਸੰਭਵ ਹੈ। ਉਨ੍ਹਾਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਮੱਛਰਾਂ ਦੀ ਪੈਦਾਇਸ਼ ਰੋਕਣ ਅਤੇ ਸਿਹਤ ਵਿਭਾਗ ਵੱਲੋਂ ਸੁਝਾਈਆਂ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਹਾਇਕ ਮਲੇਰੀਆ ਅਫ਼ਸਰ ਬਲਦੇਵ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਕਰਮਜੀਤ ਸਿੰਘ, ਸੁਰਮੁੱਖ ਸਿੰਘ ਅਤੇ ਬ੍ਰੀਡ ਚੈੱਕਰ ਮਨਮਿੰਦਰ ਸਿੰਘ ਵੀ ਮੌਜੂਦ ਸਨ।