ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਾਲਾਨ ਕੱਟੇ
ਤੰਬਾਕੂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Publish Date: Fri, 24 Apr 2026 06:03 PM (IST)
Updated Date: Fri, 24 Apr 2026 06:07 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਹੁਕਮਾ ਅਨੁਸਾਰ ਅਨੁਸਾਰ ਤੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਜ਼ਿਲ੍ਹਾ ਪਟਿਆਲਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਤੰਬਾਕੂ ਵਿਰੋਧੀ ਗਤੀਵਿਧੀਆਂ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਕਿ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਸੇਵਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੁੱਲ 10 ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੀ ਗਈ, ਜਿਸ ਵਿੱਚ ਰਾਜਪੁਰਾ ਰੋਡ, ਸਰਹੰਦੀ ਗੇਟ, ਬਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਰਹੰਦ ਰੋਡ ਸ਼ਾਮਲ ਹਨ। ਇਸ ਦੌਰਾਨ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਅਤੇ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਐੱਸਆਈ ਅਨਿਲ ਗੁਰੂ ਵੀ ਮੌਜੂਦ ਸਨ, ਅਤੇ ਉਨ੍ਹਾਂ ਵੱਲੋਂ ਵੀ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ ਗਿਆ। ਸਿਹਤ ਵਿਭਾਗ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਤੰਬਾਕੂ ਉਤਪਾਦਾਂ ਤੋਂ ਦੂਰ ਰਹਿ ਕੇ ਆਪਣੀ ਅਤੇ ਸਮਾਜ ਦੀ ਸਿਹਤ ਦੀ ਰੱਖਿਆ ਕਰਨ।