ਤੰਬਾਕੂ ਸਬੰਧੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ
ਤੰਬਾਕੂ ਸਬੰਧੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Publish Date: Tue, 05 May 2026 04:57 PM (IST)
Updated Date: Tue, 05 May 2026 04:59 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਡਾਈਰੈਕਟਰ ਸਿਹਤ ਤੇ ਪਰਿਵਾਰ ਭਲਾਈ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਹਾਇਕ ਸਿਹਤ ਅਫ਼ਸਰ ਡਾ.ਇੰਦਰਜੀਤ ਰੰਧਾਵਾ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਸੈੱਲ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਨੇੜੇ ਲਗਾਏ ਜਾ ਰਹੇ ਖੋਖਿਆਂ ਵਾਲੇ 5 ਵਿਅਕਤੀਆਂ ਦੇ ਚਾਲਾਨ ਕੱਟੇ ਗਏ ਅਤੇ ਜੁਰਮਾਨੇ ਵਜੋਂ 500 ਰੁਪਏ ਵਸੂਲ ਵੀ ਕੀਤੇ ਗਏ। ਜ਼ਿਲ੍ਹਾ ਨੋਡਲ ਅਫ਼ਸਰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਫਸਰ ਡਾ.ਇੰਦਰਪ੍ਰੀਤ ਰੰਧਾਵਾ ਨੇ ਦੱਸਿਆ ਗਿਆ ਕਿ ਟੀਮ ਵੱਲੋਂ ਆਪੋਜਿਟ ਲੱਕੀ ਹਾਈ ਮਾਡਲ ਸਕੂਲ ਰਾਘੋਮਾਜਰਾ, ਮਾਹਾਵੀਰ ਚੌਂਕ ਨਜਦੀਕ ਐਨਆਈਐਸ, ਸ਼ੀਸ਼ ਮਹਿਲ ਦੇ ਨੇੜੇ ਆਦਿ ਏਰੀਏ ਵਿਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਦੁਕਾਨਦਾਰਾਂ ਨੂੰ ਵੀ ਤੰਬਾਕੂ ਦੇ ਖਤਰਿਆਂ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਿਹਤ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ ਤੰਬਾਕੂ ਉਤਪਾਦਾਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਅਤੇ ਸਮਾਜ ਦੀ ਸਿਹਤ ਦੀ ਰੱਖਿਆ ਕਰਨ। ਇਸ ਮੌਕੇ ਹੇਲਥ ਸੁਪਰਵਾਈਜ਼ਰ ਅਨਿਲ ਗੁਰੂ ਵੀ ਮੌਜੂਦ ਸਨ।