ਹਿੰਦੂ ਸੰਗਠਨਾਂ ਦੇ ਆਗੂਆਂ ਦੀ ਹੋਈ ਹੰਗਾਮੀ ਮੀਟਿੰਗ
ਪਟਿਆਲਾ ਵਿਚ ਪ੍ਰਮੁੱਖ ਹਿੰਦੂ ਸੰਗਠਨਾਂ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਨਿਵਾਸ ਸਥਾਨ ਤੇ ਹੋਈ।
Publish Date: Wed, 27 May 2026 06:16 PM (IST)
Updated Date: Wed, 27 May 2026 06:19 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਪਟਿਆਲਾ ਵਿਚ ਪ੍ਰਮੁੱਖ ਹਿੰਦੂ ਸੰਗਠਨਾਂ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੇ ਨਿਵਾਸ ਸਥਾਨ ਤੇ ਹੋਈ। ਮੀਟਿੰਗ ਵਿਚ ਹਿੱਸਾ ਲੈਣ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ, ਪ੍ਰਸਿੱਧ ਧਾਰਮਿਕ ਆਗੂ ਬ੍ਰਹਮਾਨੰਦ ਗਿਰੀ, ਸ਼੍ਰੀ ਹਿੰਦੂ ਤਖ਼ਤ ਦੇ ਮੁਖੀ ਰਾਜੇਸ਼ ਕੇਹਰ, ਹਿੰਦੂ ਸੁਰੱਖਿਆ ਸੰਮਤੀ ਦੇ ਰਾਸ਼ਟਰੀ ਪ੍ਰਧਾਨ, ਸਵਤੰਤਰ ਰਾਜ ਪਾਸੀ, ਪ੍ਰਸਿੱਧ ਸਮਾਜ ਸੇਵਕ ਅਤੇ ਸ਼ਿਵ ਸ਼ਕਤੀ ਲੰਗਰ ਕਮੇਟੀ ਸ਼੍ਰੀ ਕਾਲੀ ਮਾਤਾ ਮੰਦਰ ਅਤੇ ਪਟਿਆਲਾ ਦੇ ਸੀਨੀਅਰ ਹਿੰਦੂ ਆਗੂ ਅਤੇ ਹੋਰ ਵੀ ਕਈ ਆਗੂ ਸ਼ਾਮਲ ਸਨ। ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਕਿ ਹਾਲ ਹੀ ਦੇ ਦਿਨਾਂ ਵਿਚ, ਹਿੰਦੂ ਭਾਈਚਾਰਾ ਸ਼੍ਰੀ ਕਾਲੀ ਮਾਤਾ ਮੰਦਰ ਦੀ ਨਵੀਂ ਉਸਾਰੀ ਵਿੱਚ ਕਈ ਤਰ੍ਹਾਂ ਦੇ ਵਿਸ਼ਵਾਸਾ ਅਤੇ ਆਸਥਾ ਬਾਰੇ ਸਵਾਲ ਉਠਾ ਰਿਹਾ ਹੈ। ਇਸੇ ਤਰ੍ਹਾਂ ਹਿੰਦੂ ਭਾਈਚਾਰੇ ਨੂੰ ਦਰਪੇਸ਼ ਕਈ ਮਹੱਤਵਪੂਰਨ ਮੁੱਦਿਆਂ ਤੇ ਚਿੰਤਾਵਾਂ ਉਠਾਈਆਂ ਜਾ ਰਹੀਆਂ ਹਨ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼੍ਰੀ ਕਾਲੀ ਦੇਵੀ ਮੰਦਰ ਕਮੇਟੀ ਦੇ ਕਈ ਵਾਰ-ਵਾਰ ਧਿਆਨ ਦਿਲਾਉਣ ਦੇ ਬਾਵਜੂਦ ਮੁੱਦਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸੇ ਮੁੱਦੇ ਤੇ ਹਿੰਦੂ ਸਮਾਜ ਨਾਲ ਸਬੰਧਤ ਸਾਰੇ ਧਾਰਮਿਕ ਹਿੰਦੂ ਸੰਗਠਨਾਂ ਦੇ ਆਗੂਆਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਹਿੰਦੂ ਸਮਾਜ ਦੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਸ਼ਨੀਵਾਰ 30 ਮਈ, 2026 ਨੂੰ ਸਵੇਰੇ 11:30 ਵਜੇ ਪਟਿਆਲਾ ਦੇ ਭਗਵਾਨ ਸ਼੍ਰੀ ਪਰਸ਼ੂਰਾਮ ਚੌਕ ਦੀ ਇਮਾਰਤ ਵਿੱਚ ਬੁਲਾਈ ਗਈ ਹੈ। ਇਸ ਮੌਕੇ ਇਕੱਠੇ ਹੋਏ ਸਾਰੇ ਹਿੰਦੂ ਸੰਗਠਨਾਂ ਦੇ ਸੀਨੀਅਰ ਆਗੂਆਂ ਵੱਲੋਂ ਇੱਕ ਸਾਂਝੀ ਅਪੀਲ ਕੀਤੀ ਗਈ ਕਿ ਸਾਰੇ ਹਿੰਦੂ ਸੰਗਠਨਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਇਸ ਮੀਟਿੰਗ ਵਿਚ ਪਹੁੰਚਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਤਾਂ ਕਿ ਮੀਟਿੰਗ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।