ਹੋਲੀ ਏਂਜਲਜ਼ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਹੋਲੀ ਏੰਜਲਜ ਸਕੂਲ ਦਾ ਆਈਸੀਐਸਈ ਬੋਰਡ ਦੇ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ
Publish Date: Thu, 30 Apr 2026 06:30 PM (IST)
Updated Date: Thu, 30 Apr 2026 06:34 PM (IST)

ਫੋਟੋ 30ਪੀਟੀਐਲ: 28, 29, 30 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਈਸੀਐਸਈ ਦਿੱਲੀ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ’ਚ ਹੋਲੀ ਏਂਜਲਜ਼ ਸਕੂਲ ਰਾਜਪੁਰਾ ਦਾ ਨਤੀਜਾ 100 ਫ਼ੀਸਦੀ ਰਿਹਾ। ਜਿਸ ਦੇ ਚਲਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵੱਲੋਂ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹੋਲੀ ਏਂਜਲਜ਼ ਸਕੂਲ ਦੇ ਡਾਇਰੈਕਟਰ ਸੈਬੀ ਥਾਮਸ ਅਤੇ ਪ੍ਰਿੰਸੀਪਲ ਪੀ.ਐਮ ਫਿਲਿਪ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਦਸਵੀਂ ਜਮਾਤ ਦੇ ਕੁੱਲ 200 ਵਿਦਿਆਰਥੀਆਂ ਨੇ ਆਈਸੀਐੱਸਈ ਬੋਰਡ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਦੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਤੇ ਸਾਰੇ ਬੱਚੇ ਪਹਿਲੇ ਦਰਜੇ ’ਚ ਪਾਸ ਹੋਏ। ਉਨ੍ਹਾਂ ਦੱਸਿਆ ਕਿ ਸਕੂਲ ਦੀ ਰਾਹਿਨੀ ਸ਼ਰਮਾ ਨੇ 99.4 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਸਾਨ ਵੀ ਨੇ 99.2 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਮਨ ਪ੍ਰੇਮੀ ਨੇ 98.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਸਕੂਲ ਦੇ 74 ਬੱਚੇ 90 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ। ਇਸ ਮੌਕੇ ਖੁਸ਼ੀ ਪ੍ਰਗਟ ਕਰਦਿਆਂ ਹੋਇਆ ਡਾਇਰੈਕਟਰ ਸੇਬੀ ਥਾਮਸ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਨੇ ਹਰ ਸਾਲ ਦੀ ਤਰ੍ਹਾਂ ਆਈਸੀਐਸਈ ਬੋਰਡ ਦਿੱਲੀ ’ਚ ਆਪਣਾ ਸਥਾਨ ਬਣਾਇਆ ਹੈ ਅਤੇ ਹੋਲੀ ਏਂਜਲਜ਼ ਦੇ ਸਕੂਲ ਦਾ ਨਾਂ ਪੂਰੇ ਪੰਜਾਬ ਵਿੱਚ ਚਮਕਾਇਆ ਹੈ। ਇਸ ਖੁਸ਼ੀ ਦੇ ਵਿੱਚ ਡਾਇਰੈਕਟਰ ਸੈਬੀ ਥਾਮਸ ਅਤੇ ਪ੍ਰਿੰਸੀਪਲ ਪੀਐਮ ਫਿਲਿਪ ਵਲੋਂ ਪਹਿਲੇ ਦੂਜੇ ਅਤੇ ਤੀਜੇ ਸਥਾਨ ਉੱਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਧੀਆ ਨਤੀਜਿਆਂ ਦਾ ਸਿਹਰਾ ਮਿਹਨਤੀ ਬੱਚਿਆਂ ਅਤੇ ਉਹਨਾਂ ਦੇ ਅਧਿਆਪਕਾਂ ਦੇ ਸਿਰ ਜਾਂਦਾ ਹੈ।