ਹੋਲੀ ਮੈਰੀ ਸਕੂਲ ਦੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਹੋਲੀ ਮੈਰੀ ਸਕੂਲ ਦੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
Publish Date: Fri, 30 Jan 2026 06:01 PM (IST)
Updated Date: Fri, 30 Jan 2026 06:04 PM (IST)

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : 1 ਜਨਵਰੀ ਤੋਂ 31 ਜਨਵਰੀ ਤੱਕ ਮਨਾਏ ਜਾ ਰਹੇ 37ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਸ਼ਹਿਰ ਦੇ ਹੋਲੀ ਮੈਰੀ ਸਕੂਲ ਦੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਸੈਮੀਨਾਰ ਦੌਰਾਨ ਟ੍ਰੈਫਿਕ ਇੰਚਾਰਜ ਮਨਜੀਤ ਸਿੰਘ ਵੱਲੋਂ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ, ਸੜਕ ਸੁਰੱਖਿਆ, ਸਾਇਕਲ ਚਲਾਉਣ ਅਤੇ ਪੈਦਲ ਚੱਲਣ ਦੇ ਨਿਯਮਾਂ, ਨਾਬਾਲਗ ਬੱਚਿਆਂ ਦੀ ਡਰਾਈਵਿੰਗ ਤੇ ਪਾਬੰਦੀ ਅਤੇ ਹੋਰ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਹੈਲਮਟ ਅਤੇ ਸੀਟ ਬੈਲਟ ਦੀ ਵਰਤੋਂ ਸੜਕ ਸੁਰੱਖਿਆ ਰਫ਼ਤਾਰ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਲਾਕੇ ਦੇ ਸਕੂਲਾਂ ਦੇ ਪ੍ਰਬੰਧਕਾਂ ਅਤੇ ਸਕੂਲੀ ਬੱਸਾਂ ਦੇ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਟ੍ਰੈਫਿਕ ਇੰਚਾਰਜ ਨੇ ਸਕੂਲੀ ਬੱਸਾਂ ਦੇ ਚਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਬੱਸ ਚਾਲਕ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ, ਉਸਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੀਸੀ ਦੇਵਾਸੀ, ਪ੍ਰਿੰਸੀਪਲ ਸ਼ਾਇਨੀ ਦੇਵਾਸੀ, ਮੈਡਮ ਪਲਵਿੰਦਰ ਕੌਰ, ਏਐਸਆਈ ਰਣਧੀਰ ਸਿੰਘ, ਸ਼ਰਨਜੀਤ ਸਿੰਘ, ਰਾਜਿੰਦਰ ਸਿੰਘ, ਪਰਮਜੀਤ ਸਿੰਘ ਤੋਂ ਇਲਾਵਾ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਮੋਜੂਦ ਸਨ।