ਲੋਕ ਸਾਜ਼ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕਰਨ ਵਾਲਾ ਸਨਮਾਨਿਤ
ਲੋਕ ਸਾਜ਼ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ
Publish Date: Sat, 17 Jan 2026 05:56 PM (IST)
Updated Date: Sat, 17 Jan 2026 05:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਮੂਹ ਸਟਾਫ਼ ਵੱਲੋਂ ਬੀਏ ਆਖ਼ਰੀ ਸਾਲ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਨਵੰਬਰ ਮਹੀਨੇ ਵਿਚ ਕਰਵਾਏ ਗਏ ਅੰਤਰ ਜ਼ੋਨਲ ਯੁਵਕ ਮੇਲੇ ਦੇ ਲੋਕ ਸਾਜ਼ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ ਹੈ। ਉਸ ਮੌਕੇ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਵੱਲੋਂ ਵਿਦਿਆਰਥੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਗਿਆ ਕਿ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਸਾਡੇ ਇਸ ਵਿਦਿਆਰਥੀ ਦੀ ਪ੍ਰਾਪਤੀ ਤੇ ਮਾਣ ਮਹਿਸੂਸ ਕਰਦਾ ਹੈ ਅਤੇ ਨਾਲ ਹੀ ਡਾ. ਵਨੀਤਾ ਗਰਗ ਵੱਲੋਂ ਕਾਲਜ ਦੇ ਸੰਗੀਤ ਵਿਭਾਗ ਦੇ ਅਧਿਆਪਕ ਪ੍ਰੋ. ਅਮਨਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ, ਜਿਨ੍ਹਾਂ ਦੇ ਅਣਥੱਕ ਮਿਹਨਤ ਸਦਕਾ ਕਾਲਜ ਦਾ ਵਿਦਿਆਰਥੀ ਇਸ ਮੁਕਾਮ ਤਕ ਪਹੁੰਚ ਸਕਿਆ ਹੈ। ਇਸ ਮੌਕੇ ਪ੍ਰੋ. ਅਮਨਪ੍ਰੀਤ ਸਿੰਘ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਡਾ. ਜਸਪ੍ਰੀਤ ਕੌਰ, ਡਾ. ਨਵਜੋਤ ਕੌਰ, ਪ੍ਰੋ. ਮਨਰੂਪ ਸਿੰਘ, ਡਾ. ਨਵਜੀਤ ਸਿੰਘ, ਡਾ. ਸ਼ਾਹਬਾਜ਼ ਸਿੰਘ, ਪ੍ਰੋ. ਬਿੱਕਰ ਸਿੰਘ ਅਤੇ ਬਾਕੀ ਸਟਾਫ਼ ਮੈਂਬਰ ਆਦਿ ਮੌਜੂਦ ਸਨ।