ਐੱਸਡੀਐੱਮ ਨੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਦਾ ਕੀਤਾ ਧੰਨਵਾਦ
ਸਬ-ਡਵੀਜਨ ਪਾਤੜਾਂ ਅਧੀਨ ਆਉਂਦੇ ਇਲਾਕਿਆਂ 'ਚ ਆਏ ਭਿਆਨਕ ਹੜ੍ਹਾਂ ਦੇ ਚੱਲਦਿਆਂ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਦਿੱਤੇ ਗਏ ਭਰਮੇ ਸਹਿਯੋਗ ਲਈ ਐੱਸਡੀਐੱਮ ਪਾਤੜਾਂ ਨਵਦੀਪ ਕੁਮਾਰ ਨੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਉਪਰੰਤ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਐੱਸਡੀਐੱਮ ਵੱਲੋਂ ਨਿਭਾਏ ਗਏ ਰੋਲ ਦੀ ਭਰਪੂਰ ਸ਼ਲਾਘਾ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Publish Date: Thu, 20 Jul 2023 03:44 PM (IST)
Updated Date: Thu, 20 Jul 2023 03:44 PM (IST)
ਭੁਪਿੰਦਰਜੀਤ ਮੌਲਵੀਵਾਲਾ, ਪਾਤੜਾਂ : ਸਬ-ਡਵੀਜਨ ਪਾਤੜਾਂ ਅਧੀਨ ਆਉਂਦੇ ਇਲਾਕਿਆਂ 'ਚ ਆਏ ਭਿਆਨਕ ਹੜ੍ਹਾਂ ਦੇ ਚੱਲਦਿਆਂ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਦਿੱਤੇ ਗਏ ਭਰਮੇ ਸਹਿਯੋਗ ਲਈ ਐੱਸਡੀਐੱਮ ਪਾਤੜਾਂ ਨਵਦੀਪ ਕੁਮਾਰ ਨੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਉਪਰੰਤ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਐੱਸਡੀਐੱਮ ਵੱਲੋਂ ਨਿਭਾਏ ਗਏ ਰੋਲ ਦੀ ਭਰਪੂਰ ਸ਼ਲਾਘਾ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਪਹੁੰਚ ਕੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਐੱਸਡੀਐੱਮ ਪਾਤੜਾਂ ਨਵਦੀਪ ਕੁਮਾਰ ਨੇ ਕਿਹਾ ਕਿ ਹੜ੍ਹਾਂ ਦੌਰਾਨ ਪਾਣੀ 'ਚ ਿਘਰੇ ਲੋਕਾਂ ਨੂੰ ਲੰਗਰ ਅਤੇ ਹੋਰ ਰਾਹਤ ਸਮੱਗਰੀ ਪਹੁੰਚਾਏ ਜਾਣ ਅਤੇ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਵਿੱਚ ਜਿੱਥੇ ਗੁਰਦੁਆਰਾ ਸਹਿਬ ਦਾ ਵੱਡਾ ਸਹਿਯੋਗ ਰਿਹਾ ਹੈ ਉੱਥੇ ਹੀ ਰਾਧਾ ਸਵਾਮੀ ਸਤਿਸੰਗ ਬਿਆਸ, ਖਾਟੂ ਸ਼ਿਆਮ ਮੰਦਿਰ, ਸ਼ਿਵ ਮੰਦਿਰ ਪਾਤੜਾਂ, ਡੇਰਾ ਸੱਚਾ ਸੋਧਾ ਵਾਲੇ, ਲਾਇਨਜ ਕਲੱਬ ਸਮੇਤ ਹੋਰ ਬਹੁਤ ਸਾਰੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋ ਬਹੁਤ ਸਹਿਯੋਗ ਦੇਣ ਤੇ ਧਾਰਮਿਕ ਸਥਾਨਾਂ 'ਤੇ ਜਾ ਕੇ ਇਨਾਂ੍ਹ ਦਾ ਧੰਨਵਾਦ ਕੀਤਾ ਹੈ।
ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਦੀ ਅਗਵਾਈ 'ਚ ਕਮੇਟੀ ਦੇ ਅਹੁਦੇਦਾਰਾਂ ਨੇ ਐਸਡੀਐਮ ਨਵਦੀਪ ਕੁਮਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੁਖਦੇਵ ਸਿੰਘ ਫੌਜੀ, ਗੁਰਬਚਨ ਸਿੰਘ ਮਾਨ, ਗੁਰਪਿੰਦਰ ਸਿੰਘ ਕਾਲੇਕਾ, ਲਾਭ ਸਿੰਘ, ਹਰਜਿੰਦਰ ਸਿੰਘ ਪਾਤੜ, ਬੰਟੀ ਗਿੱਲ, ਭੁਪਿੰਦਰ ਸਿੰਘ ਭਿੰਦਾ, ਮੈਨੇਜਰ ਕੁਲਵੀਰ ਸਿੰਘ, ਈਸ਼ਰ ਸਿੰਘ ਪਨੇਸਰ, ਦਰਸਨ ਸਿੰਘ, ਜਰਨੈਲ ਸਿੰਘ ਤੇ ਦਰਬਾਰਾ ਸਿੰਘ ਨਿਆਲ ਆਦਿ ਹਾਜ਼ਰ ਸਨ।