ਪਾਤੜਾਂ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਕੇ 'ਤੇ ਮੌਤ; ਇਕ ਗੰਭੀਰ ਜ਼ਖ਼ਮੀ
ਜਾਣਕਾਰੀ ਅਨੁਸਾਰ ਹਰਿਆਣਾ ਦੇ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਜਾਲਕੀਆਂ ਦਾ ਰਹਿਣ ਵਾਲਾ ਪ੍ਰੀਤਮ ਸਿੰਘ ਆਪਣੀ ਪਤਨੀ, ਇੱਕ ਹੋਰ ਲੜਕੀ ਅਤੇ ਬੱਚੀ ਸਮੇਤ ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਤੋਂ ਇੱਕੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸੀ ਕਿ ਪਾਤੜਾਂ ਬਾਈਪਾਸ ਚੌਕ ਵਿੱਚ ਮੋੜ ਮੁੜਦੇ ਸਮੇਂ ਸਾਹਮਣੇ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਨਾਲ ਟੱਕਰ ਹੋ ਗਈ।
Publish Date: Fri, 11 Jul 2025 10:42 AM (IST)
Updated Date: Fri, 11 Jul 2025 10:48 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪਾਤੜਾਂ ਸ਼ਹਿਰ ਦੇ ਜਾਖਲ ਰੋਡ ਹਾਮਝੇੜੀ ਬਾਈਪਾਸ 'ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਕਿ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ ਇਸ ਹਾਦਸੇ ਵਿੱਚ ਇੱਕ ਛੋਟੀ ਬੱਚੀ ਦੇ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਤਰੁੰਤ ਸ਼ਹਿਰ ਦੇ ਸ੍ਰੀ ਦੁਰਗਾ ਦਲ ਸੇਵਾ ਸੰਮਤੀ ਚੈਰੀਟੇਬਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਦੇ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਜਾਲਕੀਆਂ ਦਾ ਰਹਿਣ ਵਾਲਾ ਪ੍ਰੀਤਮ ਸਿੰਘ ਆਪਣੀ ਪਤਨੀ, ਇੱਕ ਹੋਰ ਲੜਕੀ ਅਤੇ ਬੱਚੀ ਸਮੇਤ ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਨੇੜਲੇ ਪਿੰਡ ਗੁੱਜਰਾਂ ਤੋਂ ਇੱਕੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸੀ ਕਿ ਪਾਤੜਾਂ ਬਾਈਪਾਸ ਚੌਕ ਵਿੱਚ ਮੋੜ ਮੁੜਦੇ ਸਮੇਂ ਸਾਹਮਣੇ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਪਤੀ-ਪਤਨੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਦੋਂ ਕਿ ਮੋਟਰਸਾਈਕਲ ਉੱਤੇ ਸਵਾਰ ਇੱਕ ਹੋਰ ਲੜਕੀ ਜੋ ਪ੍ਰੀਤਮ ਸਿੰਘ ਦੀ ਨਜ਼ਦੀਕੀ ਰਿਸ਼ਤੇਦਾਰ ਦੱਸੀ ਜਾਂਦੀ ਹੈ ਸਮੇਤ ਛੋਟੀ ਬੱਚੀ ਜ਼ਖ਼ਮੀ ਹੋ ਗਈਆਂ।