ਸਰਵਾਈਕਲ ਕੈਂਸਰ ਤੋਂ ਬਚਾਓ ਲਈ ਐੱਚਪੀਵੀ ਟੀਕਾਕਰਨ ਸ਼ੁਰੂ : ਡਾ. ਚਾਹਲ
ਸਰਵਾਈਕਲ ਕੈਂਸਰ ਤੋਂ ਬਚਾਓ ਲਈ ਐੱਚਪੀਵੀ ਟੀਕਾਕਰਨ ਸ਼ੁਰੂ : ਡਾ. ਜੈਦੀਪ ਚਾਹਲ
Publish Date: Sat, 07 Mar 2026 05:05 PM (IST)
Updated Date: Sat, 07 Mar 2026 05:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਡਾ. ਜੈਦੀਪ ਚਾਹਲ ਐੱਸਐੱਮਓ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਤੋਂ ਬਚਾਓ ਲਈ ਸਰਕਾਰ ਵੱਲੋਂ ਐੱਚਪੀਵੀ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜੋ ਕਿ ਬਿਲਕੁਲ ਫਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਹ ਟੀਕਾ 14 ਤੋਂ 15 ਸਾਲ ਦੀ ਉਮਰ ਦੀਆਂ ਕੁੜੀਆਂ ਨੂੰ ਜ਼ਿੰਦਗੀ ਵਿੱਚ ਸਿਰਫ ਇੱਕ ਵਾਰ ਹੀ ਲਗਵਾਉਣਾ ਹੋਵੇਗਾ। ਇਹ ਟੀਕਾ ਰੋਜ਼ਾਨਾ ਸਰਕਾਰੀ ਹਸਪਤਾਲ ਵਿੱਚ ਲਗਾਇਆ ਜਾਵੇਗਾ। ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ 104 ’ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਆਪਣੇ ਏਰੀਏ ਦੇ ਸਬੰਧਿਤ ਏਐੱਨਐੱਮ/ਅਸ਼ਾ ਵਰਕਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।