ਕੈਨੇਡਾ ’ਚ ਪਿੰਡ ਕਕਰਾਲਾ ਭਾਈਕਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਘੱਗਾ ਨੇੜਲੇ ਪਿੰਡ ਕਕਰਾਲਾ ਭਾਈਕਾ ਦੇ ਇਕ ਪਰਿਵਾਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪਿੰਡ ਦੇ ਕਿਸਾਨ ਪਰਿਵਾਰ ਦਾ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਗਿੱਲ ਪਿਛਲੇ ਸਾਲ ਕੈਨੇਡਾ ’ਚ ਪੜ੍ਹਾਈ ਕਰਨ ਗਿਆ ਸੀ ਜਿਸ ਦੀ ਉੱਥੇ ਤੜਕੇ ਮੌਤ ਹੋ ਗਈ।
Publish Date: Sun, 03 Sep 2023 09:07 PM (IST)
Updated Date: Sun, 03 Sep 2023 11:50 PM (IST)
ਪੱਤਰ ਪੇ੍ਰਕ, ਪਾਤੜਾਂ : ਘੱਗਾ ਨੇੜਲੇ ਪਿੰਡ ਕਕਰਾਲਾ ਭਾਈਕਾ ਦੇ ਇਕ ਪਰਿਵਾਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪਿੰਡ ਦੇ ਕਿਸਾਨ ਪਰਿਵਾਰ ਦਾ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਗਿੱਲ ਪਿਛਲੇ ਸਾਲ ਕੈਨੇਡਾ ’ਚ ਪੜ੍ਹਾਈ ਕਰਨ ਗਿਆ ਸੀ ਜਿਸ ਦੀ ਉੱਥੇ ਤੜਕੇ ਮੌਤ ਹੋ ਗਈ। ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਇਕ ਪੰਜਾਬੀ ਪੁਲਿਸ ਮੁਲਾਜ਼ਮ ਨੇ ਫੋਨ ਕਰਕੇ ਇਹ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਪਰ ਗੱਲ ਨਾ ਹੋਣ ਕਰ ਕੇ ਕੈਨੇਡਾ ਦੇ ਪੁਲਿਸ ਮੁਲਾਜ਼ਮ ਨੇ ਪਰਿਵਾਰ ਨਾਲ ਜਾਣਕਾਰੀ ਸਾਂਝੀ ਨਹੀ ਕੀਤੀ ਪਰ ਬਾਅਦ ’ਚ ਉਸ ਨੇ ਸੁਰਿੰਦਰ ਸਿੰਘ ਨਾਲ ਰਹਿੰਦੇ ਪਿੰਡ ਦੇ ਹੀ ਦੂਸਰੇ ਨੌਜਵਾਨ ਦੇ ਘਰ ਫੋਨ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਪਿੰਡ ਦੇ ਉਸ ਦੂਸਰੇ ਪਰਿਵਾਰ ਦੇ ਮੈਂਬਰ ਨੇ ਸੁਰਿੰਦਰ ਸਿੰਘ ਦੇ ਘਰ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਬਾਰੇ ਦੱਸਿਆ। ਸੁਰਿੰਦਰ ਬਰੈਂਪਟਨ ਸ਼ਹਿਰ ’ਚ ਰਹਿੰਦਾ ਸੀ ਤੇ ਪਿਛਲੀ ਰਾਤ ਹੀ ਪੁਰਾਣੀ ਜਗ੍ਹਾ ਤੋਂ ਬਦਲ ਕੇ ਨਵੇਂ ਘਰ ’ਚ ਗਿਆ ਸੀ ਤੇ ਜਿੱਥੇ ਪਹਿਲੀ ਹੀ ਰਾਤ ਹੀ ਉਸ ਦੀ ਮੌਤ ਹੋ ਗਈ।