ਮੂਲੇਪੁਰ ਸਕੂਲ ਵਿਖੇ ਕਲਾਸਰੂਮਾਂ ਦਾ ਕੀਤਾ ਉਦਘਾਟਨ
ਮੂਲੇਪੁਰ ਸਕੂਲ ਵਿਖੇ ਐਨਏਬੀਏਆਰਡੀ ਤਹਿਤ ਬਣੇ ਕਲਾਸਰੂਮਾਂ ਦਾ ਉਦਘਾਟਨ
Publish Date: Sat, 11 Apr 2026 06:06 PM (IST)
Updated Date: Sat, 11 Apr 2026 06:09 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਵਿਖੇ ਐਨਏਬੀਏਆਰਡੀ-28 ਤਹਿਤ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋ ਨਵੀਆਂ ਕਲਾਸ ਰੂਮਾਂ ਦਾ ਉਦਘਾਟਨ ਲਖਬੀਰ ਸਿੰਘ ਰਾਏ ਐਮਐਲਏ ਹਲਕਾ ਫ਼ਤਹਿਗੜ੍ਹ ਸਾਹਿਬ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਵੱਲੋਂ ਸਮੇਂ-ਸਮੇਂ ਤੇ ਉਠਾਈਆਂ ਗਈਆਂ ਮੰਗਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੇ ਖਾਸ ਤੌਰ ਤੇ ਲਖਬੀਰ ਸਿੰਘ ਰਾਏ ਦਾ ਧੰਨਵਾਦ ਕੀਤਾ।ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਸਕੂਲ ਦੀ ਦਿੱਖ ਸੁੰਦਰ ਬਣਾਉਣ ਲਈ ਵਧਾਈ ਵੀ ਦਿੱਤੀ। ਅੰਤ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਿੱਖਿਆ ਖੇਤਰ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕ੍ਰਾਂਤੀਕਾਰੀ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀ, ਮਾਪੇ, ਗੁਰਮੀਤ ਸਿੰਘ ਬਾਜਵਾ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਫਤਹਿਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਭਿੰਡਰ, ਨੌਰੰਗ ਸਿੰਘ, ਚਮਨ ਕੁਰੇਸ਼ੀ, ਮਨਦੀਪ ਸਿੰਘ ਪੋਲ਼ਾ, ਦਿਲਦਾਰ ਮੁਹੰਮਦ ਸਰਪੰਚ ਮੂਲੇਪੁਰ, ਪੰਚਾਇਤ ਮੈਂਬਰ, ਐਸਐਮਸੀ ਚੇਅਰਮੈਨ ਗੁਰਭਜਨ ਸਿੰਘ ਅਤੇ ਮੈਂਬਰ ਹਾਜ਼ਰ ਸਨ।