ਐੱਮਐੱਸਪੀ ’ਚ ਵਾਧਾ ਕਿਸਾਨਾਂ ਲਈ ਇਤਿਹਾਸਕ ਤੋਹਫ਼ਾ : ਟੌਹੜਾ
ਐਮਐਸਪੀ ’ਚ ਵਾਧਾ ਕੇਂਦਰ ਸਰਕਾਰ ਦਾ ਕਿਸਾਨਾਂ ਲਈ ਇਤਿਹਾਸਕ ਤੋਹਫ਼ਾ : ਟੌਹੜਾ
Publish Date: Thu, 14 May 2026 07:18 PM (IST)
Updated Date: Fri, 15 May 2026 04:13 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਲਈ ਨਿਰਧਾਰਤ ਕੀਤੀ ਗਈ ਐੱਮਐੱਸਪੀ ’ਚ 86 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦਾ ਇਹ ਕਦਮ ਪੰਜਾਬ ਦੇ ਕਿਸਾਨਾਂ ਲਈ ਵੱਡਾ ਤੋਹਫ਼ਾ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਸਕੱਤਰ ਅਤੇ ਹਲਕਾ ਇੰਚਾਰਜ ਅਮਲੋਹ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਅੱਜ ਇੱਥੇ ਜਾਰੀ ਬਿਆਨ ਰਾਹੀਂ ਕੀਤਾ। ਇੰਜੀ. ਟੌਹੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਬਜਟ ਲਈ 260 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਦਾ ਸਭ ਤੋਂ ਵੱਡਾ ਹਿੱਸਾ ਪੰਜਾਬ ਦੇ ਕਿਸਾਨਾਂ ਦੇ ਖਾਤੇ ’ਚ ਆਇਆ ਹੈ, ਜਿਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਐਮਐਸਪੀ ’ਚ ਕੀਤਾ ਗਿਆ ਵਾਧਾ ਉਨ੍ਹਾਂ ਵਿਰੋਧੀਆਂ ਨੂੰ ਕਰਾਰਾ ਜਵਾਬ ਹੈ, ਜੋ ਸਰਕਾਰ ਵੱਲੋਂ ਐੱਮਐੱਸਪੀ ਖ਼ਤਮ ਕੀਤੇ ਜਾਣ ਦਾ ਕੂੜ ਪ੍ਰਚਾਰ ਕਰ ਰਹੇ ਸਨ। ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੇ ਅੰਨਦਾਤੇ ਦੇ ਹਿੱਤ ਸਭ ਤੋਂ ਪਹਿਲਾਂ ਹਨ।