‘ਆਪ’ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਸੰਧੂ
‘ਆਪ’ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਇੰਦਰਜੀਤ ਸੰਧੂ
Publish Date: Tue, 12 May 2026 04:47 PM (IST)
Updated Date: Tue, 12 May 2026 04:48 PM (IST)

ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਕਸਬਾ ਬਹਾਦਰਗੜ੍ਹ ਨੇੜਲੇ ਪਿੰਡ ਰਾਇਪੁਰ ਦੇ ਵਾਸੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹੋਣ ਕਾਰਨ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸੋਮਵਾਰ ਨੂੰ ਹਲਕਾ ਸਨੌਰ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਪਿੰਡ ਰਾਇਪੁਰ ਦੇ ਲੋਕਾਂ ਦੇ ਵਿਸ਼ੇਸ਼ ਸੱਦੇ ’ਤੇ ਪਿੰਡ ਪੁੱਜੇ ਅਤੇ ਪਿੰਡ ਵਾਸੀਆਂ ਨਾਲ ਖੁੱਲੀ ਬੈਠਕ ਕਰਕੇ ਪਿੰਡ ਦੀਆਂ ਸਮੱਸਿਆਵਾਂ ਅਤੇ ਵਿਕਾਸ ਨਾਲ ਜੁੜੀਆਂ ਮੰਗਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਪਿੰਡ ਵਾਸੀਆਂ ਨੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਅੱਗੇ ਸੜਕਾਂ ਦੀ ਮੁਰੰਮਤ, ਗੰਦੇ ਪਾਣੀ ਦੀ ਨਿਕਾਸੀ, ਸੀਵਰੇਜ ਪ੍ਰਬੰਧ, ਪੀਣ ਵਾਲੇ ਸਾਫ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੁਲਤਾਂ ਨਾਲ ਸਬੰਧਤ ਮੁੱਦੇ ਰੱਖੇ। ਲੋਕਾਂ ਕਿਹਾ ਕਿ ਇਹ ਸਮੱਸਿਆਵਾਂ ਪਿਛਲੇ ਲੰਬੇ ਸਮੇਂ ਤੋਂ ਲੰਬਿਤ ਹਨ ਜਿਸ ਕਾਰਨ ਉਨਾਂ ਨੂੰ ਰੋਜਾਨਾ ਜੀਵਨ ’ਚ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੇਅਰਮੈਨ ਸੰਧੂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੀਆਂ ਸਾਰੀਆਂ ਮੰਗਾਂ ਸਬੰਧਤ ਵਿਭਾਗਾਂ ਦੇ ਧਿਆਨ ’ਚ ਲਿਆ ਕੇ ਉਨਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਪਿੰਡ ਵਾਸੀਆਂ ਨੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਨਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਹੋਵੇਗਾ। ਇਸ ਮੌਕੇ ਜਸਵੰਤ ਸਿੰਘ ਰਾਇਪੁਰ, ਜਰਨੈਲ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ, ਦਲਬੀਰ ਸਿੰਘ, ਰਣਜੀਤ ਸਿੰਘ ਨੰਬਰਦਾਰ, ਹਰਨੇਕ ਸਿੰਘ, ਬਲਵੰਤ ਸਿੰਘ, ਅਮਨਿੰਦਰਪਾਲ ਸਿੰਘ ਜਲਾਲਪੁਰ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।