ਹਮਲਾ ਕਰਕੇ ਜ਼ਖ਼ਮੀ ਕੀਤਾ, ਕੇਸ ਦਰਜ
ਹਮਲਾ ਕਰਕੇ ਜ਼ਖ਼ਮੀ ਕੀਤਾ, ਕੇਸ ਦਰਜ
Publish Date: Sun, 08 Feb 2026 04:12 PM (IST)
Updated Date: Sun, 08 Feb 2026 04:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਤੇ ਹਮਲਾ ਕਰਕੇ ਜ਼ਖ਼ਮੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਵਿਚ ਨਰਿੰਦਰ ਵਾਸੀ ਸਰਹਿੰਦ ਨੇ ਪੁਲਿਸ ਕੋਲ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਚ ਮੱਥਾ ਟੇਕਣ ਗਿਆ ਸੀ, ਜਿੱਥੇ ਨਿਹੰਗ ਬਾਣੇ ਵਿਚ ਖੜ੍ਹੇ ਗੁਰਮੀਤ ਸਿੰਘ ਨਾਂ ਦੇ ਵਿਅਕਤੀ ਨੇ ਉਸ ਤੋਂ ਸਕੂਟਰ ਦੀ ਚਾਬੀ ਮੰਗੀ ਪਰ ਉਸ ਵਲੋਂ ਇਨਕਾਰ ਕਰਨ ਤੇ ਉਕਤ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੁਲਿਸ ਵਲੋਂ ਉਸ ਦੀ ਸ਼ਿਕਾਇਤ ’ਤੇ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।