ਇੰਨਰਵੀਲ ਕਲੱਬ ਵੱਲੋਂ ਕਲੀਨ ਸਿਟੀ, ਗਰੀਨ ਸਿਟੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ
ਇੰਨਰਵੀਲ੍ਹ ਕਲੱਬ ਵੱਲੋਂ ਕਲੀਨ ਸਿਟੀ, ਗਰੀਨ ਸਿਟੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ
Publish Date: Sat, 09 May 2026 04:17 PM (IST)
Updated Date: Sat, 09 May 2026 04:18 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਔਰਤਾਂ ਦੀ ਸਮਾਜ ਸੇਵੀ ਸੰਸਥਾ ਇੰਨਰਵੀਲ ਕਲੱਬ ਪਾਤੜਾਂ ਵੱਲੋਂ ‘ਕਲੀਨ ਐਂਡ ਗ੍ਰੀਨ ਸਿਟੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸੰਬੰਧੀ ਕਲੱਬ ਦੀਆਂ ਮੈਂਬਰਾਂ ਵੱਲੋਂ ਐੱਸਡੀਐੱਮ ਪਾਤੜਾਂ ਕਾਲਾ ਰਾਮ ਕਾਂਸਲ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ’ਚ ਸਫ਼ਾਈ ਤੇ ਵਾਤਾਵਰਣ ਸੰਭਾਲ ਲਈ ਸਾਂਝੇ ਤੌਰ ’ਤੇ ਕੰਮ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਐੱਸਡੀਐੱਮ ਕਾਲਾ ਰਾਮ ਕਾਂਸਲ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਲੱਬ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਕਲੱਬ ਦੀ ਪ੍ਰਧਾਨ ਹਰਸ਼ ਗੇਰਾ, ਹੈਲਿਕਸ ਸਕੂਲ ਦੇ ਪ੍ਰਿੰਸੀਪਲ ਅਮਰਜੋਤ ਕੌਰ ਅਤੇ ਵਾਈਸ ਪ੍ਰਿੰਸੀਪਲ ਮੰਨਤ ਕੌਰ ਹਰੀਕਾ, ਮਦਰ ਇੰਡੀਆ ਸਕੂਲ ਦੇ ਪ੍ਰਿੰਸੀਪਲ ਵੀਨਾ ਤੇ ਪਰਮਿੰਦਰ ਕੌਰ ਹਰਿਆਉ ਵੱਲੋਂ ਮੀਟਿੰਗ ਉਪਰੰਤ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੂਰੇ ਪਾਤੜਾਂ ਸ਼ਹਿਰ ਨੂੰ ਸਾਫ਼ ਅਤੇ ਹਰਿਆ-ਭਰਿਆ ਬਣਾਉਣਾ ਹੈ। ਇਸ ਦੇ ਤਹਿਤ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ ਨਾਲ ਵਾਤਾਵਰਣ ਦੀ ਸੰਭਾਲ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਮਾਂ ਦਿਵਸ ਵਾਲੇ ਦਿਨ 10 ਮਈ ਨੂੰ ਸਵੇਰੇ 5 ਵਜ਼ੇ ਤੋਂ ਹੋਵੇਗੀ।