ਗੋਬਿੰਦਗੜ੍ਹ ਪਬਲਿਕ ਸਕੂਲ ’ਚ ਇੰਟਰ ਹਾਊਸ ਕਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ
ਗੋਬਿੰਦਗੜ੍ਹ ਪਬਲਿਕ ਸਕੂਲ ’ਚ ਇੰਟਰ ਹਾਊਸ ਕਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ
Publish Date: Thu, 30 Apr 2026 05:39 PM (IST)
Updated Date: Thu, 30 Apr 2026 05:43 PM (IST)

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ’ਚ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ ਅਤੇ ਖੇਡਾਂ ਪ੍ਰਤੀ ਰੁਝਾਨ ਨੂੰ ਉਤਸ਼ਾਹਿਤ ਕਰਨ ਲਈ ਇੰਟਰ ਹਾਊਸ ਕਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿਚ ਸਕੂਲ ਦੇ ਚਾਰ ਹਾਊਸ ਗਾਂਧੀ, ਨਹਿਰੂ, ਪਟੇਲ ਅਤੇ ਟੈਗੋਰ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਇਹ ਮੁਕਾਬਲੇ ਚਾਰ ਵਰਗਾਂ ਸੀਨੀਅਰ ਲੜਕੇ, ਮਿਡਲ ਲੜਕੇ, ਮਿਡਲ ਲੜਕੀਆਂ ਅਤੇ ਸੀਨੀਅਰ ਲੜਕੀਆਂ ਵਿਚ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੀਨੀਅਰ ਲੜਕਿਆਂ ਦੇ ਮੁਕਾਬਲੇ ਵਿਚ ਹਾਰਦਿਕ ਸ਼ਰਮਾ ਨੇ ਪਹਿਲਾ, ਅਰਸ਼ਿਤ ਖੁੰਗਰ ਨੇ ਦੂਜਾ ਤੇ ਅੰਗਦਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਹਾਊਸ ਨਤੀਜਿਆਂ ਵਿਚ ਟੈਗੋਰ ਹਾਊਸ 34 ਅੰਕਾਂ ਨਾਲ ਪਹਿਲੇ ਸਥਾਨ ’ਤੇ ਰਿਹਾ, ਜਦਕਿ ਨਹਿਰੂ ਅਤੇ ਪਟੇਲ ਹਾਊਸ ਦੂਜੇ ਸਥਾਨ ’ਤੇ ਰਹੇ। ਮਿਡਲ ਲੜਕਿਆਂ ਵਿੱਚ ਗੁਰਪ੍ਰਤਾਪ ਸਿੰਘ ਨੇ ਪਹਿਲਾ, ਸਾਵਨਦੀਪ ਸਿੰਘ ਨੇ ਦੂਜਾ ਅਤੇ ਕਰਨਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਵਰਗ ਵਿੱਚ ਪਟੇਲ ਹਾਊਸ 33 ਅੰਕਾਂ ਨਾਲ ਪਹਿਲੇ, ਨਹਿਰੂ ਹਾਊਸ ਦੂਜੇ ਅਤੇ ਟੈਗੋਰ ਹਾਊਸ ਤੀਜੇ ਸਥਾਨ ’ਤੇ ਰਿਹਾ। ਮਿਡਲ ਲੜਕੀਆਂ ਦੇ ਮੁਕਾਬਲੇ ਵਿੱਚ ਰਬਸ਼ੀਨ ਕੌਰ ਨੇ ਪਹਿਲਾ, ਸਹਿਜ ਕੌਰ ਨੇ ਦੂਜਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਊਸ ਨਤੀਜਿਆਂ ਵਿੱਚ ਪਟੇਲ ਹਾਊਸ 29 ਅੰਕਾਂ ਨਾਲ ਪਹਿਲੇ, ਨਹਿਰੂ ਹਾਊਸ ਦੂਜੇ ਅਤੇ ਗਾਂਧੀ ਹਾਊਸ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਸੀਨੀਅਰ ਲੜਕੀਆਂ ਵਿੱਚ ਸਾਹਿਬਜੋਤ ਵੀਰ ਨੇ ਪਹਿਲਾ, ਸੀਰਤ ਨੇ ਦੂਜਾ ਅਤੇ ਵਰਿੰਦਾ ਨੇ ਤੀਜਾ ਸਥਾਨ ਹਾਸਲ ਕੀਤਾ। ਹਾਊਸ ਨਤੀਜਿਆਂ ਵਿੱਚ ਗਾਂਧੀ ਹਾਊਸ 19 ਅੰਕਾਂ ਨਾਲ ਪਹਿਲੇ, ਪਟੇਲ ਹਾਊਸ ਦੂਜੇ ਅਤੇ ਟੈਗੋਰ ਹਾਊਸ ਤੀਜੇ ਸਥਾਨ ’ਤੇ ਰਿਹਾ। ਸਕੂਲ ਦੇ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਅਤੇ ਅਨੁਸ਼ਾਸਨ ਪੈਦਾ ਕਰਦੇ ਹਨ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਹਾਊਸ ਮਾਸਟਰਾਂ ਨੇ ਮੁਕਾਬਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ। ਸਕੂਲ ਪ੍ਰਬੰਧਕਾਂ ਨੇ ਇਸ ਸਫ਼ਲ ਆਯੋਜਨ ਲਈ ਸਭ ਨੂੰ ਮੁਬਾਰਕਬਾਦ ਦਿੱਤੀ।