‘ਆਪ’ ਤੇ ਭਾਜਪਾ ਦੀ ਅੰਦਰੂਨੀ ਸਾਂਝ ਜੱਗ ਜਾਹਿਰ ਹੋਈ : ਨਾਗਰਾ
‘ਆਪ’ ਅਤੇ ਭਾਜਪਾ ਦੀ ਅੰਦਰੂਨੀ ਸਾਂਝ ਜੱਗ ਜਾਹਿਰ ਹੋਈ : ਨਾਗਰਾ
Publish Date: Sun, 26 Apr 2026 04:44 PM (IST)
Updated Date: Sun, 26 Apr 2026 04:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਦੋਵਾਂ ਪਾਰਟੀਆਂ ਵਿਚਲੀ ਅੰਦਰੂਨੀ ਸਾਂਝ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਬਾਗ ਸਿਕੰਦਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਨਾਗਰਾ ਨੇ ਕਿਹਾ ਕਿ ਰਾਜ ਸਭਾ ਮੈਂਬਰਾਂ ਦੀ ਨਿਯੁਕਤੀ ਵਰਕਰਾਂ ਦੀ ਸਲਾਹ ਤੋਂ ਬਿਨਾਂ ਸਿੱਧੇ ਤੌਰ ਤੇ ਭਾਜਪਾ ਦੇ ਇਸ਼ਾਰੇ ਤੇ ਹੋਈ ਲੱਗਦੀ ਸੀ, ਜੋ ਹੁਣ ਸਾਫ਼ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਲਗਾਤਾਰ ਕਮਜ਼ੋਰ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਆਗੂ ਪਾਰਟੀ ਛੱਡ ਸਕਦੇ ਹਨ। ਨਾਗਰਾ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਖ਼ਿਲਾਫ਼ ਭਰਮ ਪੈਦਾ ਕਰਨ ਵਾਲਿਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆਉਣ ਨਾਲ ਕਾਂਗਰਸ ਲਈ ਸ਼ੁਭ ਸੰਕੇਤ ਪੈਦਾ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਵੇਲੇ ਕਰਵਾਏ ਵਿਕਾਸ ਕਾਰਜਾਂ ਦੀ ਮੌਜੂਦਾ ਸਰਕਾਰ ਵੱਲੋਂ ਸੰਭਾਲ ਨਹੀਂ ਕੀਤੀ ਗਈ, ਜਿਸ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਬਦਲਾਅ ਲਈ ਤਿਆਰ ਬੈਠੇ ਹਨ। ਇਸ ਮੌਕੇ ਹਰਭਿੰਦਰ ਸਿੰਘ ਸਾਬਕਾ ਸਰਪੰਚ, ਪਰਮਿੰਦਰ ਸਿੰਘ ਨੋਨੀ, ਹਰਮੇਸ਼ ਸਿੰਘ ਸਰਪੰਚ, ਪਰਮਜੀਤ ਸਿੰਘ ਪੰਮਾ, ਕੁਲਦੀਪ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ, ਬਿੱਲੂ, ਕੁਲਵੀਰ ਨੰਬਰਦਾਰ, ਸੁਖਪਾਲ ਨੰਬਰਦਾਰ, ਜਗਦੀਪ ਸਿੰਘ, ਰਾਜਵਿੰਦਰ ਸਿੰਘ ਬਾਜਵਾ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਸਿਮਰਨ ਸਿੰਘ ਰੰਧਾਵਾ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਭਿੰਦਰ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ, ਮੇਜਲ ਸਿੰਘ, ਕੁਲਵੀਰ ਸਿੰਘ, ਜਿੰਦਰ ਮੁੰਡੀ, ਜਸਨਪ੍ਰੀਤ ਸਿੰਘ, ਸੁਖਵਿੰਦਰ ਕੌਰ, ਅਮਰਜੀਤ ਕੌਰ, ਰੁਪਿੰਦਰ ਕੌਰ, ਰਮਨਜੀਤ ਕੌਰ, ਕਰਮਜੀਤ ਕੌਰ ਅਤੇ ਕੇਸਰੋ ਕੌਰ ਆਦਿ ਹਾਜ਼ਰ ਸਨ।