ਇਪਸ਼ਿਤਾ ਨੇ ਬੋਰਡ ਪ੍ਰੀਖਿਆ ’ਚ 94.4 ਫ਼ੀਸਦੀ ਅੰਕ ਪ੍ਰਾਪਤ ਕੀਤੇ
ਇਪਸ਼ਿਤਾ ਨੇ ਬੋਰਡ ਪ੍ਰੀਖਿਆ ਵਿੱਚ 94.4 ਫ਼ੀਸਦੀ ਅੰਕ ਪ੍ਰਾਪਤ ਕੀਤੇ
Publish Date: Tue, 21 Apr 2026 05:53 PM (IST)
Updated Date: Tue, 21 Apr 2026 05:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਪੀਐੱਮਸੀ ਕੇਂਦਰੀ ਵਿਦਿਆਲਾ ਰਿਉਨਾ ਊਚਾ ਫਤਹਿਗੜ੍ਹ ਸਾਹਿਬ ਦੀ 10ਵੀਂ ਜਮਾਤ ਦੀ ਵਿਦਿਆਰਥਣ ਇਪਸ਼ਿਤਾ ਗਿਰੀ ਪੁੱਤਰੀ ਅਸ਼ਵਨੀ ਗਿਰੀ ਨੇ ਬੋਰਡ ਪ੍ਰੀਖਿਆ ਵਿਚ 94.4 ਫੀਸਦੀ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਪ੍ਰਾਪਤੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇੰਸਪੈਕਟਰ ਸੀਮਾ ਗਿਰੀ ਨੇ ਕਿਹਾ ਕਿ ਕੁੜੀਆਂ ਅੱਜ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ। ਉਨ੍ਹਾਂ ਪਰਿਵਾਰ ਨੂੰ ਵਧਾਈ ਦਿੰਦਿਆਂ ਇਪਸ਼ਿਤਾ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅਜਿਹੇ ਮਿਹਨਤੀ ਵਿਦਿਆਰਥੀਆਂ ਦੇ ਨਾਲ ਹਮੇਸ਼ਾ ਡਟ ਕੇ ਖੜ੍ਹੇ ਹਨ। ਵਿਦਿਆਰਥਣ ਇਪਸ਼ਿਤਾ ਨੇ ਆਪਣੀ ਸਫਲਤਾ ਦਾ ਸਿਹਰਾ ਅਧਿਆਪਕਾਂ ਅਤੇ ਮਾਪਿਆਂ ਸਿਰ ਬੰਨ੍ਹਦਿਆਂ ਕਿਹਾ ਕਿ ਉਹ ਭਵਿੱਖ ਵਿਚ ਸਖ਼ਤ ਮਿਹਨਤ ਕਰਕੇ ਉੱਚਾ ਮੁਕਾਮ ਹਾਸਲ ਕਰਨਾ ਚਾਹੁੰਦੀ ਹੈ।