ਭਾਜਪਾ 31 ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ : ਜੱਗਾ
ਭਾਜਪਾ 31 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜੇ ਕਰੇਗੀ: ਜੱਗਾ
Publish Date: Tue, 12 May 2026 04:22 PM (IST)
Updated Date: Tue, 12 May 2026 04:24 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਮੁਲਾਕਾਤ ਕਰਕੇ ਨਗਰ ਕੌਂਸਲ ਚੋਣਾਂ ਦੇ ਸਬੰਧ ’ਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਗਦੀਸ਼ ਜੱਗਾ ਵੱਲੋਂ ਦੱਸਿਆ ਕਿ ਰਾਜਪੁਰਾ ਨਗਰ ਕੌਂਸਲ ਦੇ 31 ਵਾਰਡਾਂ ’ਚ ਭਾਜਪਾ ਪਾਰਟੀ ਇਕੱਲਿਆਂ ਹੀ ਆਪਣੇ ਦਮ ਉੱਤੇ ਚੋਣਾਂ ਲੜੇਗੀ ਅਤੇ ਸਾਰੇ ਵਾਰਡਾਂ ’ਚ ਭਾਜਪਾ ਨਾਲ ਸਬੰਧਤ ਕੌਂਸਲਰ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਵੱਲੋਂ ਪੰਜਾਬ ਸੂਬੇ ਅੰਦਰ 26 ਮਈ ਨੂੰ ਨਗਰ ਕੌਂਸਲ ਤੇ ਨਗਰ ਨਿਗਮ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਹਲਕਾ ਰਾਜਪੁਰਾ ਅਧੀਨ ਪੈਂਦੇ ਸਾਰੇ ਵਾਰਡਾਂ ਦੇ ਲਈ ਕੌਂਸਲਰ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਜਲਦ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾੜੇ ਪ੍ਰਸ਼ਾਸਨ ਤੇ ਲਾਅ ਐਂਡ ਆਰਡਰ ਦੀ ਵਿਗੜੀ ਹੋਈ ਸਥਿਤੀ ਦੇ ਚਲਦਿਆਂ ਲੋਕ ਅੱਕ ਚੁੱਕੇ ਹਨ ਅਤੇ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ’ਚ ਪੰਜਾਬ ਸੂਬੇ ਦੀ ਜਨਤਾ ਭਾਜਪਾ ਉਮੀਦਵਾਰਾਂ ਦੇ ਹੱਕ ਦੇ ਵਿਚ ਵੋਟਾਂ ਦਾ ਭੁਗਤਾਨ ਕਰਕੇ ਉਨ੍ਹਾਂ ਨੂੰ ਜਿਤਾਏਗੀ। ਇਸ ਮੌਕੇ ਹਲਕਾ ਇੰਚਾਰਜ ਜੱਗਾ ਵੱਲੋਂ ਰਾਜਪੁਰਾ ਨਗਰ ਕੌਂਸਲ ਨਾਲ ਸਬੰਧਤ 31 ਵਾਰਡਾਂ ’ਚੋਂ ਭਾਜਪਾ ਉਮੀਦਵਾਰਾਂ ਨੂੰ ਵੱਡੇ ਮਾਰਜਨ ਦੇ ਨਾਲ ਜਿੱਤ ਦਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਵੱਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਫੁੱਲਾਂ ਦਾ ਗੁਲਦਸਤਾ ਵੀ ਭੇਟ ਕੀਤਾ ਗਿਆ।