ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੁਸਾਇਟੀ ਵੱਲੋਂ ਜਲ ਸੇਵਾ ਦੀ ਕੀਤੀ ਸ਼ੁਰੂਆਤ
ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੋਸਾਇਟੀ ਵੱਲੋਂ ਜਲ ਸੇਵਾ ਦੀ ਕੀਤੀ ਸ਼ੁਰੂਆਤ
Publish Date: Mon, 04 May 2026 04:50 PM (IST)
Updated Date: Mon, 04 May 2026 04:53 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਰੇਲਵੇ ਸਟੇਸ਼ਨ ਉੱਤੇ ਅੱਜ ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੋਸਾਇਟੀ ਦੇ ਪ੍ਰਧਾਨ ਮੁੱਖ ਸੇਵਾਦਾਰ ਦਾਤਾਰ ਸਿੰਘ ਭਾਟੀਆ ਵੱਲੋਂ ਸੁਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਦੇ ਨਾਲ ਮੁਫਤ ਜਲ ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਅਤੇ ਉੱਘੇ ਸਮਾਜ ਸੇਵੀ ਚਰਨਜੀਤ ਸਿੰਘ ਨਾਮਧਾਰੀ, ਸਟੇਸ਼ਨ ਸੁਪਰਡੈਂਟ ਰਜਨੀਸ਼ ਕੁਮਾਰ ਪੁੱਜੇ ਤੇ ਉਹਨਾਂ ਵੱਲੋਂ ਸਾਂਝੇ ਤੌਰ ’ਤੇ ਹਰ ਸਾਲ ਦੀ ਤਰ੍ਹਾਂ ਰੇਲਵੇ ਪਲੇਟਫਾਰਮ ਉੱਤੇ ਜਲ ਸੇਵਾ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੁਸਾਇਟੀ ਪਿਛਲੇ 25 ਸਾਲਾਂ ਤੋਂ ਰਾਜਪੁਰਾ ਰੇਲਵੇ ਸਟੇਸ਼ਨ ਉੱਤੇ ਯਾਤਰੀਆਂ ਨੂੰ ਠੰਢੇ ਮਿੱਠੇ ਜਲ ਦੀ ਛਬੀਲ ਦੀ ਸੇਵਾ ਕਰ ਰਹੀ ਹੈ ਤੇ ਸੰਸਥਾ ਦੇ ਮੁਖੀ ਦਾਤਾਰ ਸਿੰਘ ਭਾਟੀਆ ਆਪਣੀ ਟੀਮ ਦੇ ਨਾਲ ਇਸ ਸੇਵਾ ਕਾਰਜ ਨੂੰ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਦਿਨਾਂ ’ਚ ਯਾਤਰੀਆਂ ਨੂੰ ਅਤੇ ਰੇਲਵੇ ਸਟੇਸ਼ਨ ਉੱਤੇ ਆਉਣ ਵਾਲੇ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਆਉਂਦੀ ਹੈ ਪਰ ਇਹ ਸੰਸਥਾ ਮੁਫਤ ਠੰਢਾ ਮਿੱਠਾ ਜਲ ਛਕਾ ਕੇ ਸਮਾਜ ਸੇਵਾ ਦੇ ਕੰਮ ਵਿਚ ਆਪਣਾ ਯੋਗਦਾਨ ਪਾ ਰਹੀ ਹੈ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਇਸ ਜਲ ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਸਮਾਜ ਸੇਵੀ ਸੁਰੇਸ਼ ਕੱਕੜ ਵੱਲੋਂ ਆਪਣੇ ਸਾਥੀ ਮੋਹਨ ਲਾਲ ਦੇ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਲੇ ਛੋਲੇ ਅਤੇ ਸੂਜੀ ਦਾ ਪ੍ਰਸ਼ਾਦ ਵੀ ਮੌਕੇ ਉੱਤੇ ਵੰਡਾਇਆ ਗਿਆ। ਇਸ ਮੌਕੇ ਸੰਸਥਾ ਦੇ ਮੁਖੀ ਦਾਤਾਰ ਸਿੰਘ ਭਾਟੀਆ ਨੇ ਦੱਸਿਆ ਇਸ ਵਾਰ ਸ੍ਰੀ ਗੁਰੂ ਅਰਜਨ ਦੇਵ ਜਲ ਸੇਵਾ ਸੁਸਾਇਟੀ ਵੱਲੋਂ 1 ਮਈ ਨੂੰ ਮੁਫਤ ਜਲ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਲਗਾਤਾਰ ਸਤੰਬਰ 2026 ਤੱਕ ਜਾਰੀ ਰਹੇਗੀ। ਇਸ ਮੌਕੇ ਸੰਸਥਾ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਂਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਸਿਟੀਜਨ ਕੌਂਸਲ ਰਾਜਪੁਰਾ ਦੇ ਪ੍ਰਧਾਨ ਇਕਬਾਲ ਸਿੰਘ ਸਭਰਵਾਲ, ਸੁਰਿੰਦਰ ਕੌਰ, ਦਰਸ਼ਨ ਸਿੰਘ, ਜਸਵੀਰ ਸਿੰਘ, ਸਰਬਜੀਤ ਸਿੰਘ, ਰੇਲਵੇ ਅਧਿਕਾਰੀ ਭੁਪਿੰਦਰ ਕੁਮਾਰ, ਗੋਗੀ, ਗੁਰਵਿੰਦਰ ਸਿੰਘ, ਸੋਮਨਾਥ ਓਬਰਾਏ, ਰਣਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।