ਓਪੀਡੀ ਲਈ ਸੈਟਚਰ ਤੇ ਵ੍ਹੀਲਚੇਅਰ ਦੇਣਾ ਸ਼ਲਾਘਾਯੋਗ ਉਪਰਾਲਾ : ਚੋਪੜਾ
ਓਪੀਡੀ ਲਈ ਸੈਟਚਰ ਅਤੇ ਵੀਲਚੇਅਰ ਦੇਣਾ ਸ਼ਲਾਘਾਯੋਗ ਉਪਰਾਲਾ: ਐਮਐਸ ਡਾ. ਵਿਸ਼ਾਲ ਚੋਪੜਾ
Publish Date: Fri, 30 Jan 2026 06:19 PM (IST)
Updated Date: Fri, 30 Jan 2026 06:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪ੍ਰਧਾਨ ਐੱਸ.ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਓਪੀਡੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਸੈਟਚਰ ਤੇ ਵ੍ਹੀਲਚੇਅਰ ਦੇਣ ਲਈ ਪ੍ਰੋਗਰਾਮ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਡਾ. ਵਿਸ਼ਾਲ ਚੋਪੜਾ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਤੌਰ ’ਤੇ ਐਸ ਬੀ ਵਰਮਾ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੀਤ ਪ੍ਰਧਾਨ, ਪ੍ਰੈੱਸ ਸਕੱਤਰ ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਐਸ.ਪੀ ਪਰਾਸ਼ਰ, ਸਤੀਸ਼ ਜੌਸੀ, ਮੈਡਮ ਸੁਨੀਤਾ ਮਹਿਤਾ, ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਬ੍ਰਹਮਜੋਤ ਸਿੰਘ ਵਿਦਿਆਰਥੀ ਓ ਪੀ ਜਿੰਦਲ ਗੋਲਬਲ ਲਾਅ ਯੂਨੀਵਰਸਿਟੀ ਸੋਨੀਪਤ, ਸੁਰਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾਕਟਰ ਵਿਸ਼ਾਲ ਚੋਪੜਾ ਮੈਡੀਕਲ ਸੁਪਰਡੈਂਟ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਕਿਹਾ ਕਿ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਓਪੀਡੀ ਲਈ ਲੋੜਵੰਦ ਮਰੀਜ਼ਾਂ ਲਈ ਸੈਟਚਰ ਅਤੇ ਵ੍ਹੀਲਚੇਅਰ ਦੇਣਾ ਸ਼ਲਾਘਾਯੋਗ ਉਪਰਾਲਾ ਹੈ।