ਜਸਦੇਵ ਸਿੰਘ ਸੰਧੂ ਕਾਲਜ ਦੀ ਸਾਲਾਨਾ ਕਨਵੋਕੇਸ਼ਨ ਕਰਵਾਈ
ਜਸਦੇਵ ਸਿੰਘ ਸੰਧੂ ਕਾਲਜ ਦੀ ਸਲਾਨਾ ਕੰਨਵੋਕੇਸ਼ਨ
Publish Date: Sat, 07 Mar 2026 04:21 PM (IST)
Updated Date: Sat, 07 Mar 2026 04:24 PM (IST)

- 170 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਬਹਾਦਰਗੜ੍ਹ : ਜਸਦੇਵ ਸਿੰਘ ਸੰਧੂ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਸਾਲਾਨਾ ਕਨਵੋਕੇਸ਼ਨ ਸਮਾਗਮ ਸੰਸਥਾ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੌਰਾਨ 170 ਬੀਐੱਡ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇੱਕ ਉਸਾਰੂ ਸਮਾਜ ਦੀ ਸਿਰਜਣਾ ’ਚ ਅਧਿਆਪਕ ਦਾ ਅਹਿਮ ਰੋਲ ਹੁੰਦਾ ਹੈ। ਧਾਮੀ ਨੇ ਇਸ ਮੌਕੇ ਸਵਰਗਵਾਸੀ ਜਸਦੇਵ ਸਿੰਘ ਸੰਧੂ ਨੂੰ ਯਾਦ ਕਰਦਿਆਂ ਕਿਹਾ ਕਿ ਸਮਾਜ ਅਤੇ ਸਿੱਖਿਆ ਦੇ ਖੇਤਰ ’ਚ ਆਪਣਾ ਵੱਡਮੁੱਲਾ ਯੋਗਦਾਨ ਦੇ ਕੇ ਇਹ ਸੰਸਥਾ ਸਵ. ਜਸਦੇਵ ਸਿੰਘ ਸੰਧੂ ਦੀ ਸੋਚ ਅਨੁਸਾਰ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ। ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੀ ਸਕੱਤਰ ਅਨੂਪਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਹ ਸਿੱਖਿਆ ਅਤੇ ਗਿਆਨ ਨੂੰ ਇੱਕ ਸੁੰਦਰ ਸਮਾਜ ਦੀ ਉਸਾਰੀ ਲਈ ਵਰਤਣ ਅਤੇ ਵਿਦਿਆ ਦਾ ਚਾਨਣ ਅੱਗੇ ਫੈਲਾਉਣ। ਸਮਾਗਮ ਦੇ ਅਖੀਰ ’ਚ ਕਾਲਜ ਦੀ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸਜੀਪੀਸੀ ਐਗਜੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਐੱਸਜੀਪੀਸੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸਕੱਤਰ ਅਨੂਪਿੰਦਰ ਕੌਰ ਸੰਧੂ, ਸਰਤਾਜ ਸਿੰਘ ਸੰਧੂ, ਦਿਲਰੀਨ ਕੌਰ ਸੰਧੂ, ਪ੍ਰਿੰਸੀਪਲ ਡਾ. ਨਵਨੀਤ ਕੌਰ, ਰਜਿਸਟਰਾਰ ਰਾਜ ਕੁਮਾਰ ਗੁਲੇਰੀਆ ਅਤੇ ਕਾਲਜ ਦੇ ਸਮੂਹ ਸਟਾਫ ਮੈਂਬਰ ਆਦਿ ਹਾਜ਼ਰ ਸਨ।