ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਸਾ ਕਲੋਨੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Publish Date: Thu, 07 May 2026 05:42 PM (IST)
Updated Date: Fri, 08 May 2026 04:11 AM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ:- ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਅੱਜ ਆਸਾ ਕਾਲੋਨੀ ਤੋਂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਸ ਯਾਤਰਾ ਨਾਲ ਬਜ਼ੁਰਗਾਂ ਨੂੰ ਜਿਥੇ ਗੁਰੂ ਧਾਮਾਂ ਦੀ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ, ਉਥੇ ਹੀ 3 ਦਿਨ ਨਗਰ ਨਿਵਾਸੀ ਬਜ਼ੁਰਗ ਇੱਕਠੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਕਰਨ ਉਪਰੰਤ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਸੀਸਾਂ ਦਿੰਦੇ ਹਨ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ‘ਆਪ’ ਆਗੂ ਹਰਪ੍ਰੀਤ ਸਿੰਘ ਚੌਹਾਨ, ਜਸਕਰਨਵੀਰ ਸਿੰਘ ਤੇਜੇ, ਤੇਜਿੰਦਰ ਸਿੰਘ ਸੁੱਖੇਵਾਲ, ਦਰਸ਼ਨ ਸਿੰਘ ਮੋਹਲਗੁਆਰਾ, ਸਾਬਕਾ ਸਰਪੰਚ ਹਜ਼ਾਰਾ ਰਾਮ, ਮਹਿੰਦਰ ਸਿੰਘ ਝੱਲ, ਕਰਨੈਲ ਸਿੰਘ, ਮਹਿੰਦਰ ਸਿੰਘ ਰਿਟਾ. ਜੇਈ, ਮੇਜਰ ਸਿੰਘ, ਗੁਰਲਾਲ ਸਿੰਘ ਲਾਲੀ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।