ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ : ਜੱਸੀਸੋਹੀਆਂ ਵਾਲਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ: ਜੱਸੀਸੋਹੀਆਂ ਵਾਲਾ
Publish Date: Fri, 10 Apr 2026 05:04 PM (IST)
Updated Date: Fri, 10 Apr 2026 05:08 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਨਾਭਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਯੋਜਨਾ ਦਾ ਲਾਭ ਲੈਣ ਲਈ ਲੋਕਾਂ ਦੇ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ। ਇਸ ਮੌਕੇ ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਿਸ਼ੇਸ਼ ਤੌਰ ’ਤੇ ਪੁੱਜਕੇ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਮਾ. ਦਰਸ਼ਨ ਸਿੰਘ ਮੋਹਲਗੁਆਰਾ, ਬਲਵੀਰ ਸਿੰਘ ਠੇਕੇਦਾਰ ਪੰਚ ਤੇ ਕਰਮਜੀਤ ਕੌਰ ਪੰਚ ਨੇ ਕੈਂਪ ਦੀ ਅਗਵਾਈ ਕੀਤੀ ਤੇ ਲੋਕਾਂ ਨੂੰ ਇਸ ਯੋਜਨਾ ਤਹਿਤ ਆਪਣੇ ਪਰਿਵਾਰਾਂ ਦੇ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਨਾਲ ਬਹੁਤ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ ਅਤੇ ਲੋਕ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾਕੇ ਸਰਕਾਰ ਦੀ ਇਸ ਯੋਜਨਾ ਨੂੰ ਖੂਬ ਸਲਾਹ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਾਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ’ਚ ਸਰਕਾਰ ਵੱਲੋਂ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ।