ਚੇਅਰਮੈਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Publish Date: Fri, 01 May 2026 06:00 PM (IST)
Updated Date: Fri, 01 May 2026 06:02 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਆਮ ਆਦਮੀ ਪਾਰਟੀ ਵਿਰਾਸਤ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਅੱਜ ਵਾਰਡ ਨੰਬਰ 20 ਤੋਂ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ ਤੇ ਨਗਰ ਕੌਂਸਲ ਦੇ ਸਾਬਕਾ ਐਕਟਿੰਗ ਪ੍ਰਧਾਨ ਜਸਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਤੀਰਥ ਯਾਤਰਾ ਰਾਹੀਂ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਅਤੀ ਸ਼ਲਾਘਾਯੋਗ ਹੈ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ, ਯੂਥ ਆਗੂ ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ, ਤੇਜਿੰਦਰ ਸਿੰਘ ਸੁੱਖਵਾਲ, ਸੁਰਿੰਦਰ ਗਰੇਵਾਲ ਆਦਿ ਮੌਜੂਦ ਸਨ।