ਚੰਗੇ ਉਮੀਦਵਾਰ ਲਈ ਆਪਣੇ ਮੱਤ ਦਾ ਦਾਨ ਕਰਨ ਲੋਕ: ਜਥੇ. ਗੜ੍ਹੀ
ਚੰਗੇ ਉਮੀਦਵਾਰ ਦੇ ਲਈ ਆਪਣੇ ਮੱਤ ਦਾ ਦਾਨ ਕਰਨ - ਜਥੇਦਾਰ ਗੜ੍ਹੀ
Publish Date: Fri, 22 May 2026 06:59 PM (IST)
Updated Date: Sat, 23 May 2026 04:11 AM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ : ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਸੰਬੰਧ ਦੇ ਵਿੱਚ ਜਿੱਥੇ ਸਾਰੀ ਰਾਜਨੀਤਿਕ ਪਾਰਟੀਆਂ ਦੇ ਵੱਲੋਂ ਆਪਣੇ ਆਪਣੇ ਪਾਰਟੀ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੇ ਵੱਲੋਂ ਰਾਜਪੁਰਾ ਸ਼ਹਿਰ ਦੇ 27 ਵਾਰਡਾਂ ’ਚ ਖੜ੍ਹੇ ਉਮੀਦਵਾਰਾਂ ਦੇ ਹੱਕ ’ਚ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੱਲੋਂ ਵਾਰਡ ਨੰਬਰ 4 ਤੋਂ ਉਮੀਦਵਾਰ ਪਰਮਜੀਤ ਸਿੰਘ ਮਾਹੀ, ਵਾਰਡ ਨੰਬਰ 15 ਤੋਂ ਉਮੀਦਵਾਰ ਭੁਪਿੰਦਰ ਕੌਰ, ਵਾਰਡ ਨੰਬਰ 22 ਤੋਂ ਉਮੀਦਵਾਰ ਜਸਵੰਤ ਸਿੰਘ, ਵਾਰਡ ਨੰਬਰ 3 ਤੋਂ ਉਮੀਦਵਾਰ ਦਲਜੀਤ ਕੌਰ, ਵਾਰਡ ਨੰਬਰ 25 ਤੋਂ ਉਮੀਦਵਾਰ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਸੈਂਬੀ ਦੇ ਹੱਕ ਦੇ ਵਿੱਚ ਚੋਣ ਮੀਟਿੰਗਾਂ ਦੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਪਣੇ ਸਾਢੇ 4 ਸਾਲਾਂ ਦੇ ਕਾਰਜਕਾਲ ਦੇ ਦੌਰਾਨ ਰਾਜਪੁਰਾ ਸ਼ਹਿਰ ਨੂੰ ਵਿਕਾਸ ਕਾਰਜਾਂ ਦੇ ਪੱਖੋਂ ਪਛੜੇ ਸ਼ਹਿਰਾਂ ਦੀ ਸੂਚੀ ’ਚ ਲਿਆ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਦੇਣ ਦੀ ਥਾਂ ਆਪਣਾ ਸਮਾਂ ਡਰਾਮੇਬਾਜ਼ੀ ਤੇ ਚੁਟਕਲਿਆਂ ’ਚ ਕੱਢ ਦਿੱਤਾ। ਅੱਜ ਪੰਜਾਬ ਸੂਬੇ ਦੇ ਨੌਜਵਾਨ ਨਸ਼ਿਆਂ ਦੇ ਦਲਦਲ ਦੇ ਵਿੱਚ ਫਸ ਕੇ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ ਤੇ ਘਰੇਲੂ ਪੱਖੋਂ ਵੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਦੇ ਸਮੇਂ ਰਾਜਪੁਰਾ ਸ਼ਹਿਰ ਅਤੇ ਨੇੜੇ ਦੀਆਂ ਥਾਵਾਂ ’ਤੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ। ਉਨ੍ਹਾਂ ਰਾਜਪੁਰਾ ਸ਼ਹਿਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 26 ਮਈ ਨੂੰ ਚੰਗੇ ਤੇ ਸਾਫ ਅਕਸ ਵਾਲੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਉਮੀਦਵਾਰਾਂ ਦੇ ਹੱਕ ਦੇ ਵਿੱਚ ਵੋਟਾਂ ਦਾ ਭੁਗਤਾਨ ਕਰਨ ਤਾਂ ਜੋ ਨਗਰ ਕੌਂਸਲ ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਉਮੀਦਵਾਰਾਂ ਦੇ ਨਾਲ ਕਮੇਟੀ ਬਣਾਈ ਜਾ ਸਕੇ ਤੇ ਸ਼ਹਿਰ ਦਾ ਵਿਕਾਸ ਕਾਰਜ ਤਾਂ ਹੀ ਸੰਭਵ ਹੋ ਸਕਦਾ ਹੈ। ਇਸ ਤੋਂ ਇਲਾਵਾ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਨੀ ਬਿਲਕੁਲ ਤੈਅ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਾਰਟੀ ਦੀ ਸਰਕਾਰ ਆਉਣ ਤੇ ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਤੇ ਨੌਜਵਾਨ ਵਰਗ ਦੇ ਲਈ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਨੇਪਰਾ, ਬਲਵਿੰਦਰ ਸਿੰਘ ਸੈਂਬੀ, ਅੰਮ੍ਰਿਤਪਾਲ ਸਿੰਘ ਖਾਲਸਾ, ਕੁਲਵਿੰਦਰ ਸਿੰਘ ਕਾਲੋਮਾਜਰਾ, ਪਰਮਜੀਤ ਸਿੰਘ ਮਾਹੀ, ਅਰਵਿੰਦਰਪਾਲ ਸਿੰਘ ਰਾਜੂ, ਗਿਆਨੀ ਭੁਪਿੰਦਰ ਸਿੰਘ ਗੋਲੂ ਸਮੇਤ ਹੋਰ ਹਾਜ਼ਰ ਸਨ।