ਜਤਿੰਦਰ ਸਿੰਘ ਸ਼ੰਟੀ ਨੂੰ ਕੀਤਾ ਸਨਮਾਨਿਤ
ਜਤਿੰਦਰ ਸਿੰਘ ਸ਼ੰਟੀ ਨੂੰ ਕੀਤਾ ਸਨਮਾਨਿਤ
Publish Date: Sat, 25 Apr 2026 05:05 PM (IST)
Updated Date: Sat, 25 Apr 2026 05:07 PM (IST)
ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਬੀਤੀ ਦਿਨੀ ਭਾਰਤ ਸਰਕਾਰ ਵੱਲੋਂ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ) ਸਮਾਜ ਪ੍ਰਤੀ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹਲਕਾ ਨਾਭਾ ਤੋਂ ਸਮਾਜ ਭਲਾਈ ਸੰਸਥਾ ਵੱਲੋਂ ਨਵ ਨਿਯੁਕਤ ਪੰਜਾਬ ਸਟੇਟ ਹਿਊਮਨ ਰਾਈਟਸ ਦੇ ਮੈਂਬਰ ਲੱਗਣ ਤੇ ਵਧਾਈਆਂ ਦਿੱਤੀਆਂ ਅਤ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਕਾਸ ਮਿੱਤਲ ਤੇ ਸੁਨੀਲ ਗੁਪਤਾ ਨੇ ਕਿਹਾ ਕਿ ਇਨ੍ਹਾਂ ਵੱਲੋਂ ਕੋਰੋਨਾ ਸਮੇਂ ਵਿਚ ਜਿਨਾਂ ਇਨਸਾਨ ਦੀ ਮੌਤ ਹੋ ਜਾਂਦੀ ਸੀ ਤਾਂ ਇਨ੍ਹਾਂ ਵੱਲੋਂ ਉਨਾਂ ਦਾ ਸੰਸਕਾਰ ਕੀਤਾ ਜਾਂਦਾ ਸੀ। ਜਦਕਿ ਉਸ ਸਮੇਂ ਘਰ ਦਾ ਇਨਸਾਨ ਵੀ ਆਪਣੇ ਪਰਿਵਾਰਿਕ ਮੈਂਬਰ ਨੂੰ ਹੱਥ ਨਹੀਂ ਲਗਾਉਂਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਹੋਰ ਵੀ ਸਮਾਜ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸਨਮਾਨਿਤ ਹੋਣ ਉਪਰੰਤ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਨੇ ਮਾਨਵ ਸੇਵਾ ਉੱਤਮ ਸੇਵਾ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਜੂ ਸ਼ਰਮਾ, ਸੰਜੀਵ ਸ਼ਰਮਾ ਆਦਿ ਹਾਜ਼ਰ ਸਨ।