ਜਥੇਦਾਰ ਗੜ੍ਹੀ ਵੱਲੋਂ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ
ਜਥੇਦਾਰ ਗੜ੍ਹੀ ਵੱਲੋਂ ਕੀਤਾ ਅਨਾਜ ਮੰਡੀ ਦਾ ਦੌਰਾ, ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
Publish Date: Thu, 16 Apr 2026 05:13 PM (IST)
Updated Date: Fri, 17 Apr 2026 04:07 AM (IST)

ਐੱਚ ਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ ਵੱਲੋਂ ਅੱਜ ਅਕਾਲੀ ਪਾਰਟੀ ਅਹੁਦੇਦਾਰਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਾਣਾ ਮੰਡੀ ਰਾਜਪੁਰਾ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਜਥੇਦਾਰ ਗੜ੍ਹੀ ਨੇ ਕਿਹਾ ਕਿ ਰਾਜਪੁਰਾ ਅਨਾਜ ਮੰਡੀ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਰੁਲਦੀ ਦੇਖ ਬੜਾ ਦੁੱਖ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਅਨਾਜ ਮੰਡੀ ਦੇ ਵਿੱਚ ਕਣਕ ਦੀ ਬੋਰੀਆਂ ਦੇ ਢੇਰ ਲੱਗੇ ਹੋਏ ਹਨ ਅਤੇ ਖਰੀਦ ਕੀਤੀ ਗਈ ਫਸਲਾਂ ਦੀ ਲਿਫਟਿੰਗ ਦਾ ਕੋਈ ਪ੍ਰਬੰਧ ਹੈ ਅਤੇ ਨਾ ਹੀ ਕਿਸਾਨਾਂ ਵਾਸਤੇ ਕੋਈ ਪੁਖਤਾ ਪ੍ਰਬੰਧ ਕੀਤੇ ਗਏ ਹਨ । ਜਿੱਥੇ ਕਿਸਾਨਾਂ ਨੂੰ ਕਿਸੇ ਤਰੀਕੇ ਦੀ ਸਹੂਲਤ ਮਿਲ ਸਕੇ ਅਤੇ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਚਟਾਨ ਵਾਂਗ ਖੜਾ ਹੈ। ਅਕਾਲੀ ਭਾਜਪਾ ਸਰਕਾਰ ਸਮੇਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੇ ਲਈ ਮੰਡੀਆਂ ਵਿੱਚ ਰੁਲਨਾ ਨਹੀਂ ਪੈਂਦਾ ਸੀ ਸਗੋਂ ਸਮੇਂ ਸਿਰਫ ਫਸਲ ਵਿਕ ਕੇ ਬਣਦੀ ਪੇਮੈਂਟ ਉਹਨਾਂ ਦੇ ਖਾਤਿਆਂ ਦੇ ਵਿੱਚ ਪਵਾ ਦਿੱਤੀ ਜਾਂਦੀ ਸੀ। ਉਹਨਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦੇ ਵਿੱਚ ਸੁਧਾਰ ਨਾ ਲਿਆਂਦਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮੁਜਾਰੇ ਕੀਤੇ ਜਾਣਗੇ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਜਸਵੀਰ ਸਿੰਘ ਜੱਸੀ ਐਮਸੀ, ਸ਼੍ਰੋਮਣੀ ਅਕਾਲੀ ਦਲ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਅਰਵਿੰਦਰਪਾਲ ਸਿੰਘ ਰਾਜੂ, ਅੰਮ੍ਰਿਤਪਾਲ ਸਿੰਘ ਖਾਲਸਾ, ਜਗਮੀਤ ਸਿੰਘ ਹਰਿਆਓ, ਕੁਲਵਿੰਦਰ ਸਿੰਘ ਕਾਲੋ ਮਾਜਰਾ, ਭੁਪਿੰਦਰ ਸਿੰਘ ਗੋਲੂ ਮੰਗਤ ਸਿੰਘ ਮੰਗੂ, ਸਵਰਨ ਸਿੰਘ ਰਾਜਪੁਰਾ, ਨਿਕਾ ਧਮੋਲੀ ਹਾਜ਼ਰ ਸਨ।