‘ਬੋਲੇਗਾ ਘਨੌਰ, ਬਦਲੇਗਾ ਦੌਰ’ ਪੈਦਲ ਮਾਰਚ ਦੀ ਕੀਤੀ ਸ਼ੁਰੂਆਤ
ਝਿੰਜਰ ਦੇ 'ਬੋਲੇਗਾ ਘਨੌਰ, ਬਦਲੇਗਾ ਦੌਰ' ਪੈਦਲ ਮਾਰਚ ਦੇ ਪਹਿਲੇ ਦਿਨ ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ
Publish Date: Sat, 30 May 2026 05:14 PM (IST)
Updated Date: Sat, 30 May 2026 05:17 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਵੱਲੋਂ ਪਿੰਡ ਆਕੜ ਸਥਿਤ ਗੁਰਦੁਆਰਾ ਸ੍ਰੀ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਤੋਂ ਆਪਣੇ ‘ਬੋਲੇਗਾ ਘਨੌਰ, ਬਦਲੇਗਾ ਦੌਰ’ ਪੈਦਲ ਮਾਰਚ ਦੀ ਸ਼ੁਰੂਆਤ ਕੀਤੀ। 8 ਜੂਨ ਤੱਕ ਚੱਲਣ ਵਾਲਾ ਇਹ ਪੈਦਲ ਮਾਰਚ ਹਲਕਾ ਘਨੌਰ ਦੇ 100 ਤੋਂ ਵੱਧ ਪਿੰਡਾਂ ਨੂੰ ਕਵਰ ਕਰੇਗਾ। ਪਿੰਡ-ਪਿੰਡ ਪੈਦਲ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਝਿੰਜਰ ਨੇ ਵੱਖ-ਵੱਖ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਹੈ। ਪੈਦਲ ਮਾਰਚ ਦੌਰਾਨ ਇੱਕ ਭਾਵੁਕ ਪਲ ਦਾ ਜ਼ਿਕਰ ਕਰਦਿਆਂ ਝਿੰਜਰ ਨੇ ਦੱਸਿਆ ਕਿ ਉਨ੍ਹਾਂ ਦੀ ਮੁਲਾਕਾਤ ਇੱਕ ਦੁਖੀ ਮਾਤਾ ਨਾਲ ਹੋਈ, ਜੋ ਆਪਣੀਆਂ ਸਮੱਸਿਆਵਾਂ ਦੱਸਦਿਆਂ ਭਾਵੁਕ ਹੋ ਗਈ। ਉਸ ਨੇ ਕਿਹਾ ਕਿ ਅੱਜ ਤੱਕ ਕੋਈ ਵੀ ਉਸ ਦੀ ਗੱਲ ਸੁਣਨ ਨਹੀਂ ਆਇਆ। ਸਿਆਸੀ ਮੋਰਚੇ ’ਤੇ ਤਿੱਖਾ ਹਮਲਾ ਕਰਦਿਆਂ ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ, ਮੁਫ਼ਤ ਟਿਊਬਵੈੱਲ ਕੁਨੈਕਸ਼ਨ ਅਤੇ ਹੋਰ ਅਨੇਕਾਂ ਸਹੂਲਤਾਂ ਦੇ ਕੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮੌਕੇ ਜਸਮੇਰ ਸਿੰਘ ਲਾਛੜੂ ਮੈਂਬਰ ਸ਼੍ਰੋਮਣੀ ਕਮੇਟੀ, ਸ.ਸੁਰਜੀਤ ਸਿੰਘ ਗੜ੍ਹੀ ਕਾਰਜਕਰਨੀ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਰਾਜੂ ਖੰਨਾ ਕੌਰ ਕਮੇਟੀ ਮੈਂਬਰ, ਸ਼੍ਰੋਮਣੀ ਅਕਾਲੀ ਦਲ, ਹਰਕੇਸ਼ ਸਿੰਘ ਮੋਹਰੀ ਪ੍ਰਧਾਨ ਹਰਿਆਣਾ ਸ਼੍ਰੋਮਣੀ ਅਕਾਲੀ ਦਲ, ਅਮਰਿੰਦਰ ਸਿੰਘ ਬਜਾਜ ਸਾਬਕਾ ਮੇਅਰ, ਅਮਿਤ ਸਿੰਘ ਰਾਠੀ ਜਿਲ੍ਹਾ ਪ੍ਰਧਾਨ ਸ਼ਹਿਰੀ, ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ, ਕਬੀਰ ਦਾਸ ਹਲਕਾ ਇੰਚਾਰਜ ਸ਼ੁਤਰਾਣਾ, ਸ.ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਨਾਭਾ, ਅੰਮ੍ਰਿਤ ਸਿੰਘ ਲੰਘ ਜ਼ਿਲ੍ਹਾ ਪ੍ਰਧਾਨ ਦਿਹਾਤੀ, ਕਰਨ ਸਾਹਨੀ ਜਿਲ੍ਹਾ ਪ੍ਰਧਾਨ ਸ਼ਹਿਰੀ ਯੂਥ ਵਿੰਗ, ਸੁਖਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਗੁਰਦੀਪ ਸਿੰਘ ਸ਼ੇਖਪੁਰਾ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ, ਅਮਰਿੰਦਰ ਬਿੱਲਾ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਹਰਬੰਸ ਸਿੰਘ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਪਟਿਆਲਾ ਦਿਹਾਤੀ, ਤੇਜਿੰਦਰਪਾਲ ਸਿੰਘ ਸੰਧੂ ਅਤੇ ਹਲਕਾ ਘਨੌਰ ਦੇ ਸਾਰੇ ਸਰਕਲ ਪ੍ਰਧਾਨ, ਸੀਨੀਅਰ ਆਗੂ ਅਤੇ ਸਮੂਹ ਯੂਥ ਵਿੰਗ ਦੇ ਮੈਂਬਰ ਹਾਜ਼ਰ ਸਨ।