ਵਿਧਾਇਕ ਜੌੜਾਮਾਜਰਾ ਨੇ ‘ਆਪ’ ਦੇ ਮੁਖੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਵਿਧਾਇਕ ਜੌੜਾਮਾਜਰਾ ਨੇ ‘ਆਪ’ ਦੇ ਮੁਖੀ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Publish Date: Thu, 30 Apr 2026 06:44 PM (IST)
Updated Date: Thu, 30 Apr 2026 06:46 PM (IST)
ਫੋਟੋ 30ਪੀਟੀਐਲ: 37 ਭਾਰਤ ਭੂਸ਼ਨ, ਪੰਜਾਬੀ ਜਾਗਰਣ, ਸਮਾਣਾ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਗੁਜਰਾਤ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਲਈ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸੰਬੰਧਤ ਐਕਟ ਬਣਨ ’ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਕੌਮ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਦੀ ਪੂਰਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ ਅਤੇ ਸਮਾਜ ਵਿਚ ਏਕਤਾ ਤੇ ਸਾਂਝ ਨੂੰ ਮਜ਼ਬੂਤ ਕਰੇਗਾ। ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਹੋਈ ਦੇਸ਼ ਭਰ ਵਿਚ ਨਵੀਂ ਰਾਜਨੀਤੀ ਦਾ ਮਜ਼ਬੂਤ ਮਾਡਲ ਪੇਸ਼ ਕਰ ਰਹੀ ਹੈ। ਗੁਜਰਾਤ ਦੀ ਇਹ ਜਿੱਤ ਲੋਕਾਂ ਦੇ ਭਰੋਸੇ ਅਤੇ ਪਾਰਟੀ ਦੀ ਨੀਤੀ ’ਤੇ ਮੋਹਰ ਲਗਾਉਂਦੀ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਦੀ ਸੋਚ ਪੰਜਾਬ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਜਿਸ ਨਾਲ ਸਿੱਖਿਆ, ਬੁਨਿਆਦੀ ਢਾਂਚਾ ਅਤੇ ਪ੍ਰਸ਼ਾਸਨਿਕ ਢਾਂਚੇ ਵਿਚ ਚੋਖਾ ਸੁਧਾਰ ਹੋਇਆ ਹੈ।