ਜੱਜ ਮਾਡਰਨ ਸਕੂਲ ’ਚ ਮਦਰਜ਼ ਡੇ ਮੌਕੇ ਕਰਾਇਆ ਸਮਾਗਮ
ਜੱਜ ਮਾਡਰਨ ਸਕੂਲ ਵਿੱਚ ਮਾਂ ਦੇ ਪਿਆਰ ਅਤੇ ਤਿਆਗ ਨੂੰ ਸਮਰਪਿਤ ਰਿਹਾ ਮਦਰਜ਼ ਡੇ ਸਮਾਰੋਹ
Publish Date: Sat, 09 May 2026 05:58 PM (IST)
Updated Date: Sat, 09 May 2026 06:00 PM (IST)
ਫੋਟੋ 9ਪੀਟੀਐਲ: 27 ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗਡ਼੍ਹ ਵਿੱਚ ਮਦਰ ਡੇ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਵੱਲੋਂ ਮਾਂ ਦੇ ਸਤਿਕਾਰ ਵਿਚ ਕਵਿਤਾਵਾਂ, ਗੀਤ, ਭਾਸ਼ਣ ਅਤੇ ਹੋਰ ਰੰਗਾਰੰਗ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਪ੍ਰਸਤੁਤੀਆਂ ਰਾਹੀਂ ਮਾਂ ਦੇ ਪਿਆਰ, ਤਿਆਗ ਅਤੇ ਮਹਾਨਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਅਤੇ ਐਮ.ਡੀ. ਸੰਤੋਖ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦਾ ਸਥਾਨ ਜੀਵਨ ਵਿਚ ਸਭ ਤੋਂ ਉੱਚਾ ਹੁੰਦਾ ਹੈ ਅਤੇ ਹਰ ਬੱਚੇ ਨੂੰ ਆਪਣੀ ਮਾਤਾ ਦਾ ਆਦਰ-ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦੀ ਸੇਵਾ ਕਰਨ ਅਤੇ ਹਮੇਸ਼ਾਂ ਉਨ੍ਹਾਂ ਦੀ ਇੱਜ਼ਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਐਮ.ਡੀ. ਮੈਡਮ ਬਲਵਿੰਦਰ ਕੌਰ ਵੱਲੋਂ ਕੇਕ ਵੀ ਕੱਟਿਆ ਗਿਆ ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੱਧ ਗਈ। ਇਸ ਖੁਸ਼ੀ ਭਰੇ ਮੌਕੇ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲਿਆ।