ਜੱਜ ਮਾਡਰਨ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ
ਜੱਜ ਮਾਡਰਨ ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ
Publish Date: Tue, 12 May 2026 05:47 PM (IST)
Updated Date: Tue, 12 May 2026 05:48 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫਕੀਰਾਂ ਉਰਫ਼ ਛੰਨਾ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ। ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਕੁੱਲ 39 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀਆਂ ਨੇ ਫਸਟ ਡਿਵੀਜ਼ਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰੀਖਿਆ ਵਿਚ ਰਾਵੀ ਦੇਵੀ ਸਪੁੱਤਰੀ ਗੁਰਮੁਖ ਸਿੰਘ ਅਤੇ ਮਨਪ੍ਰੀਤ ਕੌਰ ਸਪੁੱਤਰੀ ਭੁਪਿੰਦਰ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਮਨਪ੍ਰੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਨੇ 90.1 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਪ੍ਰੀਤ ਕੌਰ ਸਪੁੱਤਰੀ ਨਾਇਬ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਤੇ ਐਮਡੀ ਸੰਤੋਖ ਸਿੰਘ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਪਡ਼੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਹੀ ਸਫਲਤਾ ਦੀ ਕੁੰਜੀ ਹੈ।