ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਕੀਤਾ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੀਤਾ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ
Publish Date: Fri, 21 Nov 2025 06:10 PM (IST)
Updated Date: Fri, 21 Nov 2025 06:13 PM (IST)

ਸੀਨੀਅਰ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਪਟਿਆਲਾ ਅਵਤਾਰ ਸਿੰਘ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਮਨਦੀਪ ਕੰਬੋਜ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਅਵਤਾਰ ਸਿੰਘ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੀ ਕੋਸ਼ਿਸ਼ ਵਜੋਂ ਮਾਣਯੋਗ ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ। ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।