ਬਿੱਲ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਪਵੇਗੀ ਠੱਲ੍ਹ : ਖਲੌਰ
ਸਰਕਾਰ ਵੱਲੋਂ ਪਾਸ ਕੀਤੇ ਬਿਲ ਨਾਲ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਪਵੇਗੀ ਠੱਲ: ਖਲੌਰ
Publish Date: Sat, 18 Apr 2026 09:03 PM (IST)
Updated Date: Sun, 19 Apr 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਜਪੁਰਾ: ਆਮ ਆਦਮੀ ਪਾਰਟੀ ਹਲਕਾ ਰਾਜਪੁਰਾ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਕਿਹਾ ਕਿ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ’ਚ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਸਰਬਸੰਮਤੀ ਦੇ ਨਾਲ ਪਾਸ ਕੀਤਾ ਗਿਆ। ਖਲੌਰ ਨੇ ਦੱਸਿਆ ਕਿ ਇਸ ਬਿੱਲ ’ਚ ਬੇਅਦਬੀ ਕਰਨ ਵਾਲਿਆਂ ਦੇ ਲਈ ਮੌਤ ਤੱਕ ਜੇਲ੍ਹ ’ਚ ਰਹਿਣ ਦੀ ਸਜ਼ਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਬਿੱਲ ਰਾਹੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਤ ਤੱਕ ਜੇਲ੍ਹ ’ਚ ਰਹਿਣ ਤੇ 25 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਸਾਥ ਦੇਣ ਵਾਲਿਆਂ ਨੂੰ ਵੀ ਬਰਾਬਰ ਦੀ ਸਜ਼ਾ ਰੱਖੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਅਦਬੀ ਬਿੱਲ ਲਿਆ ਕੇ ਸਾਰੇ ਧਰਮਾ ਦਾ ਬਰਾਬਰ ਦਾ ਸਤਿਕਾਰ ਦਿੱਤਾ ਗਿਆ ਹੈ। ਇਸ ਬੇਅਦਬੀ ਬਿੱਲ ਤੇ 7 ਤੋਂ ਲੈ ਕੇ 20 ਸਾਲ ਤੱਕ ਦੀ ਕੈਦ ਤੇ 2 ਲੱਖ ਤੋਂ ਲੈ ਕੇ 20 ਲੱਖ ਤੱਕ ਦੇ ਜੁਰਮਾਨੇ ਕਿਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਹਰੇਕ ਧਰਮ ਦੇ ਲੋਕ ਰਹਿੰਦੇ ਹਨ ਤੇ ਧਰਮ ਦੇ ਹਿਸਾਬ ਨਾਲ ਸਾਰਿਆਂ ਧਰਮਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਬਣਦਾ ਹੈ।