ਖ਼ਾਲਸਾ ਕਾਲਜ ਪਟਿਆਲਾ ’ਚ ਕਰਵਾਇਆ ਵਿਸ਼ੇਸ਼ ਲੈਕਚਰ
ਖ਼ਾਲਸਾ ਕਾਲਜ ਪਟਿਆਲਾ ’ਚ ਕਰਵਾਇਆ ਵਿਸ਼ੇਸ਼ ਲੈਕਚਰ
Publish Date: Wed, 19 Nov 2025 05:02 PM (IST)
Updated Date: Wed, 19 Nov 2025 05:04 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਬਾਇਓ ਟੈਕਨਾਲਜੀ ਵਿਭਾਗ ਵੱਲੋਂ ਡਿਜ਼ੀਟਲ ਤਕਨਾਲੋਜੀ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸਾਈਬਰ ਸੁਰੱਖਿਆ ਜਾਗਰੂਕਤਾ ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰੋ. ਲਾਲ ਸਿੰਘ, ਕੰਪਿਊਟਰ ਸਾਇੰਸ ਵਿਭਾਗ ਖ਼ਾਲਸਾ ਕਾਲਜ ਪਟਿਆਲਾ ਨੇ ਸਾਈਬਰ ਜੋਖਮਾਂ ਅਤੇ ਨਿੱਜੀ ਤੇ ਸੰਸਥਾਗਤ ਡੇਟਾ ਨੂੰ ਸੁਰੱਖਿਅਤ ਰੱਖਣ ਲਈ ਵਿਹਾਰਕ ਰਣਨੀਤੀਆਂ ਨੂੰ ਉਜਾਗਰ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਹ ਸੈਮੀਨਾਰ ਨਾ ਸਿਰਫ਼ ਵਿਦਿਆਰਥੀਆਂ ਨੂੰ ਡਿਜੀਟਲ ਤਕਨਾਲੋਜੀ ਦੇ ਫਾਇਦਿਆਂ ਤੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਹੈ, ਸਗੋਂ ਉਹਨਾਂ ਨੂੰ ਇੱਕ ਸੁਰੱਖਿਅਤ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ’ਚ ਵੀ ਮਦਦਗਾਰ ਸਾਬਤ ਹੋਵੇਗਾ। ਅੰਤ ਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਇਓ ਟੈਕਨੋਲੋਜੀ ਵਿਭਾਗ ਦੀ ਮੁਖੀ ਡਾ ਨਿਪੁੰਨਜੋਤ ਕੌਰ , ਸਮੁੱਚੇ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।