ਖਾਲਸਾ ਸਕੂਲ ਰਾਜਪੁਰਾ ਦਾ ਨਤੀਜਾ ਰਿਹਾ ਸ਼ਾਨਦਾਰ
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Mon, 18 May 2026 04:17 PM (IST)
Updated Date: Mon, 18 May 2026 04:18 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਦਾ ਸਾਲ 2025-26 ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਬਾਰ੍ਹਵੀਂ ਜਮਾਤ ’ਚੋਂ 101 ਵਿਦਿਆਰਥੀ ਨਹੀਂ ਬੋਰਡ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰਾਂ ਵਿਚ ਪਾਸ ਹੋ ਕੇ ਸਕੂਲ ਦਾ ਨਾ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀ ਵੰਦਨਾ ਬੇਦੀ ਨੇ 83 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ਤੇ ਮੱਲਾਂ ਮਾਰੀਆਂ। ਇਸੇ ਤਰ੍ਹਾਂ ਜਸਪ੍ਰੀਤ ਕੌਰ ਨੇ 500 ’ਚੋਂ 358 ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ਅਤੇ ਕਿਰਨ ਕੌਰ ਨੇ ਵੀ 350 ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਰਹੀ ਇਸ ਤੋਂ ਪਹਿਲਾਂ ਸਕੂਲ ਦਾ ਪੰਜਵੀਂ, ਅੱਠਵੀਂ ਤੇ ਦਸਵੀਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ ਹੈ। ਇਸ ਤਰ੍ਹਾਂ ਦਸਵੀਂ ਕਲਾਸ ਦੇ ਵਿਦਿਆਰਥੀ ਮਨਪ੍ਰੀਤ ਨੇ 650 ’ਚੋਂ 565 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਮਨਪ੍ਰੀਤ ਨੇ 538 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਯਸ਼ਪ੍ਰੀਤ ਕੌਰ ਨੇ 443 ਅੰਕ ਪ੍ਰਾਪਤ ਕਰਕੇ ਤੀਜੇ ਸਥਾਨ ਤੇ ਆ ਕੇ ਸਕੂਲ ਅਤੇ ਅਧਿਆਪਕਾਂ ਦਾ ਮਾਣ ਵਧਾਇਆ। ਇਸ ਮੌਕੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦਾ ਵਧੀਆ ਨਤੀਜਾ ਸਾਰੇ ਅਧਿਆਪਕਾਂ ਦੀ ਮਿਹਨਤ ਸਦਕਾ ਤੇ ਬੱਚਿਆਂ ਵੱਲੋਂ ਕੀਤੀ ਵਧੀਆ ਪੜ੍ਹਾਈ ਸਦਕਾ ਸੰਭਵ ਹੋ ਸਕਿਆ ਹੈ। ਇਸ ਮੌਕੇ ਪ੍ਰਿੰਸੀਪਲ ਕੁਲਵੰਤ ਸਿੰਘ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਹੋਰ ਮਿਹਨਤ ਕਰਕੇ ਮਾਪਿਆਂ ਦਾ ਸਕੂਲ ਦਾ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।