9 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
ਖਨੌਰੀ ਪੁਲਿਸ ਨੇ 9 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕੀਤੇ ਕਾਬੂ
Publish Date: Thu, 30 Apr 2026 04:11 PM (IST)
Updated Date: Fri, 01 May 2026 04:05 AM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਸਤਨਾਮ ਸਿੰਘ ਕੰਬੋਜ ਨੌਰੀ ਪੁਲਿਸ ਵੱਲੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਸਬ-ਇੰਸਪੈਕਟਰ ਯੋਗੇਸ਼ ਗਰਗ ਨੇ ਦੱਸਿਆ ਕਿ ਥਾਣੇਦਾਰ ਅਮਰਨਾਥ ਸਿੰਘ ਆਪਣੀ ਪੁਲਿਸ ਟੀਮ ਨਾਲ ਖਨੌਰੀ ਤੋਂ ਪਦਾਰਥ ਖੇੜਾ ਰੋਡ ’ਤੇ ਗਸ਼ਤ ਕਰ ਰਹੇ ਸਨ। ਪਿੰਡ ਪਦਾਰਥ ਖੇੜਾ ਵੱਲੋਂ ਆ ਰਹੇ ਦੋ ਨੌਜਵਾਨ ਬਿਨਾਂ ਨੰਬਰ ਮੋਟਰਸਾਈਕਲ ’ਤੇ ਸਵਾਰ ਦਿਖਾਈ ਦਿੱਤੇ। ਪੁਲਿਸ ਨੂੰ ਵੇਖ ਕੇ ਉਹ ਮੁੜਨ ਲੱਗੇ, ਪਰ ਮੋਟਰਸਾਈਕਲ ਫਿਸਲਣ ਕਾਰਨ ਡਿੱਗ ਪਏ। ਇਸ ਦੌਰਾਨ ਮੋਟਰਸਾਈਕਲ ਚਾਲਕ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਪਲਾਸਟਿਕ ਲਿਫਾਫਾ ਡਿੱਗਿਆ, ਜਿਸ ਵਿਚ ਨਸ਼ੀਲਾ ਪਦਾਰਥ (ਹੈਰੋਇਨ/ਚਿੱਟਾ) ਮਿਲਿਆ। ਪੁਲਿਸ ਨੇ ਤੁਰੰਤ ਦੋਵਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੀ ਪਛਾਣ ਸੰਦੀਪ ਖਾਨ ਉਰਫ ਗੁੰਨਰ ਵਾਸੀ ਵਾਰਡ ਨੰਬਰ 5 ਖਨੌਰੀ ਤੇ ਦਵਿੰਦਰਜੀਤ ਸਿੰਘ ਉਰਫ ਜੈਕੀ ਵਾਸੀ ਵਾਰਡ ਨੰਬਰ 11 ਖਨੌਰੀ ਵਜੋਂ ਦੱਸੀ। ਪੁਲਿਸ ਵੱਲੋਂ ਮੌਕੇ ’ਤੇ ਨਸ਼ੇ ਦੀ ਜਾਂਚ ਕੀਤੀ ਗਈ, ਜੋ ਕਿ ਹੈਰੋਇਨ ਹੋਣ ਦੀ ਪੁਸ਼ਟੀ ਹੋਈ। ਬਰਾਮਦ ਪਦਾਰਥ ਦਾ ਕੁੱਲ ਵਜ਼ਨ 9 ਗ੍ਰਾਮ ਪਾਇਆ ਗਿਆ। ਪੁਲਿਸ ਨੇ ਨਿਯਮਾਂ ਅਨੁਸਾਰ ਸੈਂਪਲ ਲੈ ਕੇ ਮੋਹਰਬੰਦ ਕਰਕੇ ਕਬਜ਼ੇ ਵਿੱਚ ਲੈ ਲਿਆ ਤੇ ਮੋਟਰਸਾਇਕਲ ਵੀ ਜ਼ਬਤ ਕਰ ਲਿਆ। ਪੁਲਿਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।